ਹੈਦਰਾਬਾਦ:ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Bollywood actress Kangana Ranaut) ਦੀਆਂ ਮੁਸ਼ਕਿਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਕੰਗਨਾ ਰਣੌਤ ਖਿਲਾਫ਼ ਸੁਪਰੀਮ ਕੋਰਟ (Supreme Court) ਚ ਪਟੀਸ਼ਨ ਦਾਇਰ (Petition filed in the Supreme Court against Kangana Ranaut) ਕੀਤੀ ਗਈ ਹੈ। ਪਟੀਸ਼ਨ 'ਚ ਦੇਸ਼ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਭਵਿੱਖ 'ਚ ਉਸ ਦੀਆਂ ਸਾਰੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਸੈਂਸਰ ਕਰਨ ਦੀ ਮੰਗ ਕੀਤੀ ਗਈ ਹੈ। ਕੰਗਨਾ ਰਣੌਤ ਵਿਵਾਦਿਤ ਬਿਆਨਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਕਾਰਨ ਸੁਰਖੀਆਂ 'ਚ ਰਹਿੰਦੀ ਹੈ।
ਦੱਸ ਦਈਏ ਕਿ ਕੰਗਨਾ ਨੂੰ ਹਾਲ ਹੀ 'ਚ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਸਨਮਾਨ ਤੋਂ ਬਾਅਦ ਉਹ ਦੇਸ਼ ਦੀ ਆਜ਼ਾਦੀ 'ਤੇ ਆਪਣੇ ਵਿਵਾਦਿਤ ਬਿਆਨ ਕਾਰਨ ਲੋਕਾਂ ਦੇ ਨਿਸ਼ਾਨੇ ਤੇ ਆ ਗਈ ਸੀ। ਕੰਗਨਾ ਨੇ ਆਪਣੇ ਬਿਆਨ 'ਚ ਕਿਹਾ ਸੀ ਕਿ ਦੇਸ਼ ਨੂੰ 1947 'ਚ ਭੀਖ ਮੰਗ ਕੇ ਆਜ਼ਾਦੀ ਮਿਲੀ ਸੀ।
ਹਾਲ ਹੀ 'ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਤੋਂ ਆਪਣੀਆਂ ਕੁਝ ਤਸਵੀਰਾਂ ਪੋਸਟ ਕਰਕੇ ਇਕ ਲੰਮਾ ਨੋਟ ਲਿਖਿਆ ਸੀ। ਇਸ ਨੋਟ ਵਿੱਚ ਉਸ ਨੇ ਦੱਸਿਆ ਸੀ ਕਿ ਉਸ ਨੂੰ ਖੁੱਲ੍ਹੇਆਮ ਜਾਨੋਂ ਮਾਰਨ ਦੀਆਂ ਧਮਕੀਆਂ (Death threats) ਮਿਲ ਰਹੀਆਂ ਹਨ।