ਨਵੀਂ ਦਿੱਲੀ: ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਅਸਮਾਨ ਨੂੰ ਛੂਹ ਰਹੀਆਂ ਹਨ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਤੇਲ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਧਾ ਕੇ ਆਮ ਆਦਮੀ ਨੂੰ ਅੱਜ 2 ਨਵੰਬਰ ਨੂੰ ਝਟਕਾ ਦਿੱਤਾ ਹੈ।
ਪੈਟਰੋਲੀਅਮ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਮੁਤਾਬਕ ਅੱਜ ਵੀ ਪੈਟਰੋਲ ਅਤੇ ਡੀਜ਼ਲ 35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਤੇਲ ਕੰਪਨੀਆਂ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 110.04 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ 'ਚ 115.85 ਰੁਪਏ ਪ੍ਰਤੀ ਲੀਟਰ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਹੁਣ ਮੁੰਬਈ 'ਚ ਡੀਜ਼ਲ 106.62 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦਕਿ ਦਿੱਲੀ 'ਚ ਡੀਜ਼ਲ ਦੀ ਕੀਮਤ 98.42 ਰੁਪਏ ਪ੍ਰਤੀ ਲੀਟਰ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਮੱਧ ਪ੍ਰਦੇਸ਼ ਦੇ ਅਨੂਪਪੁਰ ਜ਼ਿਲ੍ਹੇ 'ਚ ਪੈਟਰੋਲ ਦੀ ਕੀਮਤ 122.15 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਜਦਕਿ ਡੀਜ਼ਲ 112.25 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬਾਲਾਘਾਟ 'ਚ ਪੈਟਰੋਲ ਦੀ ਕੀਮਤ 120 ਰੁਪਏ ਪ੍ਰਤੀ ਲੀਟਰ ਤੋਂ ਜ਼ਿਆਦਾ ਹੈ। ਬਾਲਾਘਾਟ 'ਚ ਪੈਟਰੋਲ ਦੀ ਕੀਮਤ 120.96 ਰੁਪਏ ਜਦਕਿ ਡੀਜ਼ਲ ਦੀ ਕੀਮਤ 110.22 ਰੁਪਏ ਪ੍ਰਤੀ ਲੀਟਰ ਹੈ। ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਜਨਤਾ ਵੀ ਸਰਕਾਰ ਤੋਂ ਨਾਰਾਜ਼ ਹੈ।
ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਸ਼ਹਿਰ ਪੈਟਰੋਲ ਡੀਜ਼ਲ
ਦਿੱਲੀ 110.04 98.42
ਮੁੰਬਈ 115.85 106.62