ਚੰਡੀਗੜ੍ਹ:ਪੈਟਰੋਲ ਅਤੇ ਡੀਜ਼ਲ (PETROL AND DIESEL) ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਆਮ ਆਦਮੀ ਦਾ ਜੀਵਨ ਮੁਸ਼ਕਲ ਹੋ ਗਿਆ ਹੈ। ਵੀਰਵਾਰ ਨੂੰ ਇੱਕ ਵਾਰ ਫਿਰ ਲਗਾਤਾਰ ਪੈਟਰੋਲ ਅਤੇ ਡੀਜ਼ਲ (PETROL AND DIESEL) ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਵੀਰਵਾਰ ਇੱਕ ਲੀਟਰ ਪੈਟਰੋਲ ਦੀ ਕੀਮਤ ਵਿੱਚ ਲਗਭਗ 35 ਪੈਸੇ ਤੇ ਡੀਜ਼ਲ ਦੀ ਇੱਕ ਲੀਟਰ ਦੀ ਕੀਮਤ ਵਿੱਚ ਵੀ 35 ਪੈਸੇ ਦਾ ਵਾਧਾ ਹੋਇਆ ਹੈ। ਇਸ ਵੇਲੇ ਦੇਸ਼ ਵਿੱਚ ਪੈਟਰੋਲ 100 ਰੁਪਏ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਨੇ ਵੀ ਕਈ ਸੂਬਿਆਂ ਵਿੱਚ ਸੈਂਕੜਾ ਕਰ ਲਿਆ ਹੈ।
ਇਹ ਵੀ ਪੜੋ: ਕਪਤਾਨ ਦੇ ਪਾਰਟੀ ਐਲਾਨ ਨੇ ਭਖਾਈ ਸਿਆਸਤ, ਵਿਰੋਧੀਆਂ ਨੇ ਚੁੱਕੇ ਇਹ ਵੱਡੇ ਸਵਾਲ
ਦੇਸ਼ ਦੇ ਪ੍ਰਮੁੱਖ ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੇ ਰੇਟ
- ਦਿੱਲੀ ਵਿੱਚ ਪੈਟਰੋਲ ਦੀ ਕੀਮਤ 106.54 ਰੁਪਏ ਹੈ ਜਦਕਿ ਡੀਜ਼ਲ ਦੀ ਕੀਮਤ 95.27 ਰੁਪਏ ਪ੍ਰਤੀ ਲੀਟਰ ਹੈ।
- ਮੁੰਬਈ ਵਿੱਚ ਪੈਟਰੋਲ ਦੀ ਕੀਮਤ 112.44 ਰੁਪਏ ਅਤੇ ਡੀਜ਼ਲ ਦੀ ਕੀਮਤ 103.26 ਰੁਪਏ ਪ੍ਰਤੀ ਲੀਟਰ ਹੈ।
- ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 107.12 ਰੁਪਏ ਹੈ ਜਦਕਿ ਡੀਜ਼ਲ ਦੀ ਕੀਮਤ 98.38 ਰੁਪਏ ਹੈ।
- ਚੇਨਈ ਵਿੱਚ ਵੀ ਪੈਟਰੋਲ 103.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 99.59 ਰੁਪਏ ਪ੍ਰਤੀ ਲੀਟਰ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਅਪਡੇਟ ਕੀਤੀਆਂ ਜਾਂਦੀਆਂ ਹਨ।