ਚੰਡੀਗੜ੍ਹ:ਪੰਜ ਸੂਬਿਆਂ ਵਿੱਚ ਚੋਣਾਂ ਤੋਂ ਬਆਦ ਲਗਾਤਾਰ ਮਹਿੰਗਾਈ ਵਧਦੀ ਜਾ ਰਹੀ ਹੈ। ਇੱਕ ਦਿਨ ਦੇ ਅੰਤਰ ਨਾਲ ਅੱਜ ਮੁੜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ (PETROL DIESEL PRICES) ਵਿੱਚ 80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ (Petrol and diesel prices rise again today) ਗਿਆ ਹੈ। ਦੱਸ ਦਈਏ ਕੀ ਵੋਟਾਂ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੇ ਭਾਅ ਘਟਾਏ ਗਏ ਸਨ, ਪਰ ਹੁਣ ਵੋਟਾਂ ਤੋਂ ਮਗਰੋਂ ਇਹ ਲਗਾਤਰ (PETROL DIESEL PRICES HIKED) ਵਧ ਰਹੇ ਹਨ।
ਹੁਣ ਪੰਜਾਬ ਵਿੱਚ ਪੈਟਰੋਲ ਦੀ ਕੀਮਤ 97.49 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ 86.28 ਰੁਪਏ ਪ੍ਰਤੀ ਲਿਟਰ ਹੈ। ਦਿੱਲੀ ਵਿੱਚ 80 ਪੈਸੇ ਵਾਧੇ ਨਾਲ ਪੈਟਰੋਲ ਦੀ ਕੀਮਤ 97.81 ਰੁਪਏ ਪ੍ਰਤੀ ਲਿਟਰ ਹੈ ਤੇ ਡੀਜ਼ਲ ਦੀ ਕੀਮਤ 89.07 ਰੁਪਏ ਪ੍ਰਤੀ ਲਿਟਰ ਹੈ। ਉਥੇ ਹੀ ਜੇਕਰ ਮੁੰਬਈ ਦੀ ਗੱਲ ਕੀਤੀ ਜਾਵੇ ਤਾਂ ਮੁੰਬਈ ਵਿੱਚ ਪੈਟਰੋਲ ਦੀ ਕੀਮਤ 112.51 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀਆਂ ਕੀਮਤਾਂ 96.70 ਰੁਪਏ ਪ੍ਰਤੀ ਲਿਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਵਿੱਚ 84 ਰੁਪਏ ਤੇ ਡੀਜ਼ਲ ਦੀ ਕੀਮਤ ਵਿੱਚ 85 ਰੁਪਏ ਪ੍ਰਤੀ ਲਿਟਰ ਵਾਧਾ ਕੀਤਾ ਗਿਆ ਹੈ।