ਨਵੀਂ ਦਿੱਲੀ: ਦੇਸ਼ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹਰ ਦਿਨ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਜਿੱਥੇ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ, ਉੱਥੇ ਹੀ ਡੀਜ਼ਲ ਦੀ ਕੀਮਤ ਵੀ 100 ਰੁਪਏ ਦਾ ਅੰਕੜਾ ਛੂਹਣ ਵਾਲੀ ਹੈ। ਦਿੱਲੀ 'ਚ ਅੱਜ ਪੈਟਰੋਲ 107.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.32 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪੈਟਰੋਲ ਦੀਆਂ ਕੀਮਤਾਂ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਹਨ, ਜਦਕਿ ਕਈ ਸੂਬਿਆਂ ਵਿੱਚ ਡੀਜ਼ਲ ਦੇ ਰੇਟ 100 ਰੁਪਏ ਪ੍ਰਤੀ ਲੀਟਰ ਨੂੰ ਛੂਹਣ ਵਾਲੇ ਹਨ। ਦਿੱਲੀ ਵਿੱਚ ਅੱਜ ਪੈਟਰੋਲ ਦੀ ਕੀਮਤ ਨਹੀਂ ਵਧੀ ਹੈ। ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ 107.59 ਰੁਪਏ ਪ੍ਰਤੀ ਲੀਟਰ ਹੈ। ਜਦਕਿ ਉੱਤਰ ਪ੍ਰਦੇਸ਼ ਵਿੱਚ ਪੈਟਰੋਲ 104.50 ਰੁਪਏ, ਹਰਿਆਣਾ ਵਿੱਚ 105.45 ਰੁਪਏ ਅਤੇ ਰਾਜਸਥਾਨ ਵਿੱਚ 115.56 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਪੈਟਰੋਲ ਡੀਜ਼ਲ ਦੀ ਕੀਮਤ
ਚੰਡੀਗੜ੍ਹ ’ਚ ਪੈਟਰੋਲ 103.55 ਰੁਪਏ ਪ੍ਰਤੀ ਲੀਟਰ ਹੈ ਜਦਕਿ ਡੀਜਲ ਦੀ ਕੀਮਤ 96.03 ਰੁਪਏ ਪ੍ਰਤੀ ਲੀਟਰ ਹੈ। ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਦੀ ਗੱਲ ਕੀਤੀ ਜਾਵੇ ਤਾਂ 109.31 ਰੁਪਏ ਪ੍ਰਤੀ ਲੀਟਰ ਹੈ ਜਦਕਿ ਡੀਜ਼ਲ ਦੀ ਕੀਮਤ 99.15 ਰੁਪਏ ਪ੍ਰਤੀ ਲੀਟਰ ਹੈ। ਪਟਿਆਲਾ ਜ਼ਿਲ੍ਹੇ ’ਚ 109 ਰੁਪਏ ਪ੍ਰਤੀ ਲੀਟਰ ਹੈ ਜਦਕਿ ਡੀਜਲ ਦੀ ਕੀਮਤ 99.04 ਰੁਪਏ ਪ੍ਰਤੀ ਹੈ। ਜਲੰਧਰ ’ਚ ਪੈਟਰੋਲ ਦੀ ਕੀਮਤ 108.59 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜਲ ਦੀ ਕੀਮਤ 98.51 ਰੁਪਏ ਪ੍ਰਤੀ ਲੀਟਰ ਹੈ।
ਆਓ ਜਾਣਦੇ ਹਾਂ ਦਿੱਲੀ-ਐਨਸੀਆਰ ਦੇ ਨਾਲ ਦੇ ਖੇਤਰਾਂ ’ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ