ਚੰਡੀਗੜ੍ਹ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਰੁਕਣ ਦਾ ਨਾਮ ਨਹੀਂ (PETROL DIESEL PRICE HIKE) ਲੈ ਰਿਹਾ ਹੈ। ਅੱਜ ਮੰਗਲਵਾਰ ਨੂੰ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਹੁਣ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 104.61 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ 95.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ ਦੀ ਕੀਮਤ ਵਿੱਚ 84 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਤਰ੍ਹਾਂ ਇੱਥੇ ਪੈਟਰੋਲ 119.67 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਡੀਜ਼ਲ ਦੀ ਕੀਮਤ 'ਚ 85 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਇਸ ਦੀ ਕੀਮਤ 103 ਰੁਪਏ 92 ਪੈਸੇ ਪ੍ਰਤੀ ਲੀਟਰ ਹੋ ਗਈ ਹੈ। ਕੋਲਕਾਤਾ 'ਚ ਪੈਟਰੋਲ 114.28 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 99.02 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਹ ਵੀ ਪੜੋ:ਮਾਸਕ ਮੁਕਤ ਚੰਡੀਗੜ੍ਹ: ਹੁਣ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ ਨਹੀਂ ਲੱਗੇਗਾ ਜੁਰਮਾਨਾ
ਧਿਆਨ ਯੋਗ ਹੈ ਕਿ ਸੋਮਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ 40 ਪੈਸੇ ਦਾ ਵਾਧਾ ਹੋਇਆ ਹੈ, ਜਦਕਿ ਮੁੰਬਈ 'ਚ ਪੈਟਰੋਲ ਦੀ ਕੀਮਤ 'ਚ 84 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਹੁਣ ਪੈਟਰੋਲ ਦੀ ਕੀਮਤ 103.41 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 103.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.67 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 95.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਇਸ ਦੇ ਨਾਲ ਹੀ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਪੈਟਰੋਲ ਦੀ ਕੀਮਤ 118.83 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ, ਜਦਕਿ ਡੀਜ਼ਲ ਦੀ ਕੀਮਤ 103.07 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ। ਮੁੰਬਈ 'ਚ ਸੋਮਵਾਰ ਨੂੰ ਡੀਜ਼ਲ ਦੀ ਕੀਮਤ 'ਚ 43 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਪਰ ਸਥਾਨਕ ਟੈਕਸਾਂ ਦੇ ਆਧਾਰ 'ਤੇ ਇਨ੍ਹਾਂ ਦੀਆਂ ਕੀਮਤਾਂ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਹੁੰਦੀਆਂ ਹਨ। ਕਰੀਬ ਸਾਢੇ ਚਾਰ ਮਹੀਨਿਆਂ ਤੱਕ ਸਥਿਰ ਰਹਿਣ ਤੋਂ ਬਾਅਦ 22 ਮਾਰਚ 2022 ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਉਦੋਂ ਤੋਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੁੱਲ 8.40 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਇਹ ਵੀ ਪੜੋ:ਮਜੀਠੀਆ ਦੀ ਮੁਹਾਲੀ ਕੋਰਟ ਵਿੱਚ ਪੇਸ਼ੀ ਅੱਜ