ਨਵੀਂ ਦਿੱਲੀ:137 ਦਿਨਾਂ ਬਾਅਦ ਅੱਜ (ਮੰਗਲਵਾਰ) ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਤੇਲ ਦੀਆਂ ਕੀਮਤਾਂ 'ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਮੰਗਲਵਾਰ ਤੋਂ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 96.21 ਰੁਪਏ ਹੋ ਗਈ ਹੈ ਜਦਕਿ ਇਕ ਲੀਟਰ ਡੀਜ਼ਲ ਦੀ ਕੀਮਤ 87.47 ਰੁਪਏ ਹੋ ਗਈ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਇਕ ਵਾਰ ਫਿਰ ਕੀਮਤਾਂ ਵਧ ਗਈਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅਚਾਨਕ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਕੁੱਲ 137 ਦਿਨਾਂ ਬਾਅਦ ਇਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਹੁਣ ਰਾਜਧਾਨੀ ਦਿੱਲੀ 'ਚ ਪੈਟਰੋਲ ਲਈ 96.21 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ ਲਈ 87.47 ਰੁਪਏ ਪ੍ਰਤੀ ਲੀਟਰ ਦਾ ਭੁਗਤਾਨ ਕਰਨਾ ਹੋਵੇਗਾ।