ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਅੱਜ ਯਾਨੀ ਮੰਗਲਵਾਰ ਨੂੰ ਜਾਰੀ ਕੀਤੇ ਗਏ ਹਨ। ਤੇਲ ਕੰਪਨੀਆਂ ਨੇ ਅੱਜ ਡੀਜ਼ਲ ਅਤੇ ਪੈਟਰੋਲ ਦੋਵਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਡੀਜ਼ਲ ਦੀਆਂ ਕੀਮਤਾਂ ਵਿੱਚ 53 ਪੈਸੇ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਕੱਲ੍ਹ ਵੀ ਡੀਜ਼ਲ ਦੀ ਕੀਮਤ ਵਿੱਚ 25 ਤੋਂ 27 ਪੈਸੇ ਦਾ ਵਾਧਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ ਵਿੱਚ ਵੀ 20 ਤੋਂ 21 ਪੈਸੇ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਪੈਟਰੋਲ 101.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.57 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਜਾਣੋ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਅੱਜ ਦੀ ਕੀਮਤ...
ਅੱਜ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਲੜੀਵਾਰ: 101.39 ਰੁਪਏ ਅਤੇ 89.57 ਰੁਪਏ ਪ੍ਰਤੀ ਲੀਟਰ ਹੈ। ਪੈਟਰੋਲ ਅਤੇ ਡੀਜ਼ਲ ਪ੍ਰਤੀ ਲੀਟਰ ਮੁੰਬਈ ’ਚ- 107.47 ਰੁਪਏ ਅਤੇ 97.21 ਰੁਪਏ, ਭੋਪਾਲ ਵਿੱਚ 109.85 ਰੁਪਏ ਅਤੇ 98.45 ਰੁਪਏ, ਕੋਲਕਾਤਾ ਵਿੱਚ 101.87 ਰੁਪਏ ਅਤੇ 92.67 ਰੁਪਏ ਅਤੇ ਚੇਨਈ ਵਿੱਚ 99.15 ਅਤੇ 94.17 ਰੁਪਏ ਹਨ।
ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ
ਇਹ ਵੀ ਪੜੋ: ਜਾਣੋ, ਡਿਜੀਟਲ ਹੈਲਥ ਮਿਸ਼ਨ ਦੇ ਲਾਂਚ ਮੌਕੇ ਕੀ ਬੋਲੇ ਪੀਐੱਮ ਮੋਦੀ
ਪੈਟਰੋਲ ਦੇ ਰੇਟ ਹਰ ਰੋਜ਼ ਸਵੇਰੇ 6 ਵਜੇ ਬਦਲੇ ਜਾਂਦੇ ਹਨ। ਵਿਦੇਸ਼ੀ ਮੁਦਰਾ ਅੰਤਰ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ (Crude Oil) ਦੀਆਂ ਕੀਮਤਾਂ ਕੀ ਹਨ। ਇਸ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ। ਇਨ੍ਹਾਂ ਮਾਪਦੰਡਾਂ ਦੇ ਆਧਾਰ 'ਤੇ ਤੇਲ ਕੰਪਨੀਆਂ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੇ ਰੇਟ ਤੈਅ ਕਰਨ ਦਾ ਕੰਮ ਕਰਦੀਆਂ ਹਨ।