ਨਵੀਂ ਦਿੱਲੀ :ਭਾਰਤ ਵਿੱਚ ਮਹਿਗਾਈ ਦਿਨੋ-ਦਿਨ ਵੱਧੀ ਜਾ ਰਹੀ ਹੈ। ਆਮ ਲੋਕਾ ਦਾ ਜੀਵਨ ਮੁਸ਼ਕਲ ਹੁੰਦਾ ਜਾ ਰਿਹਾ ਹੈ। ਕੋਰੋਨਾ ਦੀ ਵੱਜਾ ਨਾਲ ਕਈ ਲੋਕਾਂ ਨੇ ਆਪਣੀਆਂ ਜਾਨਾ ਗੁਆ ਲਈਆਂ ਹਨ। ਕਈ ਲੋਕ ਬੇਰੁਜ਼ਗਾਰ ਹੋ ਗਏ ਹਨ। ਇਸ ਦੀ ਲੜੀ ਵਿੱਚ ਦੋ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਦੇਸ਼ ਵਿੱਚ ਇੱਕ ਵਾਰ ਫਿਰ ਡੀਜ਼ਲ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਅੱਜ ਤੇਲ ਮਾਰਕੀਟਿੰਗ ਕੰਪਨੀਆਂ ਨੇ ਡੀਜ਼ਲ ਵਿੱਚ 20 ਤੋਂ 22 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਹਾਲਾਂਕਿ, ਪੈਟਰੋਲ ਦੀਆਂ ਕੀਮਤਾਂ ਸਥਿਰ ਰੱਖੀਆਂ ਗਈਆਂ ਹਨ।
ਅੱਜ ਤੇਲ ਮਾਰਕੀਟਿੰਗ ਕੰਪਨੀਆਂ ਨੇ ਡੀਜ਼ਲ ਵਿੱਚ 20 ਤੋਂ 22 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਹਾਲਾਂਕਿ, ਪੈਟਰੋਲ ਦੀਆਂ ਕੀਮਤਾਂ ਸਥਿਰ ਰੱਖੀਆਂ ਗਈਆਂ ਹਨ। ਰਾਜਧਾਨੀ ਦਿੱਲੀ ਵਿੱਚ ਡੀਜ਼ਲ 88.62 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 88.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।