ਚੰਡੀਗੜ੍ਹ:ਪੈਟਰੋਲ-ਡੀਜ਼ਲ (Petrol-diesel) ਦੀਆਂ ਕੀਮਤਾਂ ਵਿੱਚ ਵਾਧਾ ਦਾ ਸਿਲਸਿਲਾ ਅੱਜ ਵੀ ਜਾਰੀ ਹੈ। ਇਸਦੇ ਚਲਦੇ ਦਿੱਲੀ ਵਿੱਚ ਅੱਜ ਪੈਟਰੋਲ (Petrol) ਦੀਆਂ ਕੀਮਤਾਂ ਵਿੱਚ 0.35 ਪੈਸੇ ਪ੍ਰਤੀ ਲਿਟਰ ਅਤੇ ਡੀਜਲ (Diesel) ਵਿੱਚ 0.35 ਪੈਸੇ ਦਾ ਵਾਧਾ ਦਰਜ ਕੀਤਾ ਗਿਆ। ਪੈਟਰੋਲ ਅਤੇ ਡੀਜ਼ਲ (PETROL AND DIESEL) ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਆਮ ਆਦਮੀ ਦਾ ਜੀਵਨ ਮੁਸ਼ਕਲ ਹੋ ਗਿਆ ਹੈ।
ਇਹ ਵੀ ਪੜੋ:ਕੇਜਰੀਵਾਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ, ਜਾਣੋ ਅੱਜ ਕੀ ਰਹੇਗਾ ਖ਼ਾਸ...
ਦੇਸ਼ ਦੇ ਪ੍ਰਮੁੱਖ ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੇ ਰੇਟ
- ਦਿੱਲੀ ਵਿੱਚ ਪੈਟਰੋਲ ਦੀ ਕੀਮਤ 108.64 ਰੁਪਏ ਹੈ ਜਦਕਿ ਡੀਜ਼ਲ ਦੀ ਕੀਮਤ 97.37 ਰੁਪਏ ਪ੍ਰਤੀ ਲੀਟਰ ਹੈ।
- ਮੁੰਬਈ ਵਿੱਚ ਪੈਟਰੋਲ ਦੀ ਕੀਮਤ 114.47 ਰੁਪਏ ਅਤੇ ਡੀਜ਼ਲ ਦੀ ਕੀਮਤ 105.49 ਰੁਪਏ ਪ੍ਰਤੀ ਲੀਟਰ ਹੈ।
- ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 109.02 ਰੁਪਏ ਹੈ ਜਦਕਿ ਡੀਜ਼ਲ ਦੀ ਕੀਮਤ 100.49 ਰੁਪਏ ਹੈ।
- ਚੇਨਈ ਵਿੱਚ ਪੈਟਰੋਲ 105.43 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 101.59 ਰੁਪਏ ਪ੍ਰਤੀ ਲੀਟਰ ਹੈ।
- ਪੰਜਾਬ ਵਿੱਚ ਪੈਟਰੋਲ 109.43 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 99.42 ਰੁਪਏ ਪ੍ਰਤੀ ਲੀਟਰ ਹੈ।