ਕਰਨਾਟਕ: ਬੇਂਗਲੁਰੂ ਦੇ ਵਿੱਚ ਇੱਕ ਤਿੰਨ ਮੰਜਿਲਾ ਇਮਾਰਤ ਦੇ ਢਹਿਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਦੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ। ਜਾਣਕਾਰੀ ਅਨੁਸਾਰ ਇਸ ਇਮਾਰਤ ਦੇ ਢਹਿਣ ਤੋਂ ਪਹਿਲਾਂ ਹੀ ਉਸਨੂੰ ਖਾਲੀ ਕਰਵਾ ਦਿੱਤਾ ਗਿਆ ਸੀ। ਇਮਾਰਤ ਦੇ ਢਿੱਗਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਸ ਘਟਨਾ ਨੂੰ ਲੈਕੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਿਸ ਸਥਾਨ ਉੱਪਰ ਇਹ ਇਮਾਰਤ ਢਿੱਗੀ ਹੈ ਉਹ ਕਾਫੀ ਭੀੜ-ਭੜੱਕੇ ਵਾਲਾ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਵਿਭਾਗ (Fire Department) ਦੇ ਅਧਿਕਾਰੀ ਵੀ ਪਹੁੰਚੇ ਹਨ।
3 ਮੰਜ਼ਿਲਾ ਇਮਾਰਤ ਢਹਿ-ਢੇਰੀ ਹੋਣ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ - 3 ਮੰਜ਼ਿਲਾ ਇਮਾਰਤ
ਬੇਂਗਲੁਰੂ (Bengaluru) ਦੇ ਵਿੱਚ ਇੱਕ 3 ਮੰਜਿਲਾ ਇਮਾਰਤ ਢਹਿ-ਢੇਰੀ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਖੌਫਨਾਕ ਤਸਵੀਰਾਂ ਨੂੰ ਲੈਕੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
3 ਮੰਜਿਲਾ ਇਮਾਰਤ ਢਹਿ-ਢੇਰੀ ਹੋਣ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ
Last Updated : Sep 27, 2021, 5:47 PM IST