ਨਵੀਂ ਦਿੱਲੀ: ਸੁਖਬੀਰ ਬਾਦਲ ਨੇ ਬਜਟ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਡਿਜੀਟਲ ਬਜਟ ਹੋਵੇ ਜਾਂ ਫਿਰ ਪੇਪਰ ਬਜਟ ਇਸ ਨਾਲ ਆਮ ਲੋਕਾਂ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਹੈ। ਉਨ੍ਹਾਂ ਕਿਹਾ ਕਿ ਫਰਕ ਸਿਰਫ਼ ਇਸ ਨਾਲ ਪੈਂਦਾ ਹੈ ਕਿ ਬਜਟ ਵਿੱਚ ਪੇਸ਼ ਕੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜ਼ਰੂਰਤ ਲੋਕਾਂ ਦੇ ਬਜਟ ਦੀ ਹੈ। ਕਿਸਾਨ ਅਤੇ ਆਮ ਲੋਕਾਂ ਨੂੰ ਸਿਰਫ਼ ਬਜਟ ਤੋਂ ਇਹੀ ਉਮੀਦ ਹੁੰਦੀ ਹੈ ਕਿ ਉਨ੍ਹਾਂ ਦਾ ਧਿਆਨ ਰੱਖਿਆ ਜਾਵੇ ਨਾ ਕਿ ਉਨ੍ਹਾਂ ਨੂੰ ਡਿਜੀਟਲ ਜਾਂ ਕਿਸੇ ਹੋਰ ਬਜਟ ਦੀ ਜ਼ਰੂਰਤ ਹੁੰਦੀ ਹੈ।
ਪ੍ਰਧਾਨ ਮੰਤਰੀ ਕਿਸਾਨਾਂ ਦੀ ਆਵਾਜ਼ ਵੀ ਸੁਨਣ
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਬਜਟ ਦੇ ਨਾਲ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਵੀ ਸੁਣਨੀ ਚਾਹੀਦੀ ਹੈ। ਅਸੀਂ ਸਪੀਕਰ ਨੂੰ ਅਪੀਲ ਕੀਤੀ ਸੀ ਕਿ ਬਜਟ ਤੋਂ ਪਹਿਲਾਂ ਕਿਸਾਨਾਂ ਦੀ ਆਵਾਜ਼ ਸੁਣੀ ਜਾਵੇ ਅਤੇ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਹੈ ਕਿ ਕਿਸਾਨਾਂ ਦੀ ਆਵਾਜ਼ ਸੁਣਦੇ ਹੋਏ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ, ਪਰ ਉਨ੍ਹਾਂ ਦੀ ਇਸ ਬਾਰੇ ਕੋਈ ਦਿਲਚਸਪੀ ਨਹੀਂ ਦਿਖ ਰਹੀ ਹੈ। ਜਦਕਿ ਦੇਸ਼ ਦੇ ਸਾਰੇ ਕਿਸਾਨਾਂ ਅਤੇ ਲੋਕਾਂ ਦੀ ਇੱਕ ਹੀ ਆਵਾਜ਼ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਹੈ।