ਪੰਜਾਬ

punjab

ETV Bharat / bharat

ਪੀਐਮ ਮੋਦੀ ਅੱਜ IIT ਖੜਗਪੁਰ ਦੇ 66ਵੇਂ ਕਨਵੋਕੇਸ਼ਨ 'ਚ ਕਰਨਗੇ ਸੰਬੋਧਨ - IIT Kharagpur admission

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ IIT ਖੜਗਪੁਰ ਦੇ 66ਵੇਂ ਕਨਵੋਕੇਸ਼ਨ ਸਮਾਰੋਹ ਨੂੰ ਵੀਡੀਓ ਕਾਨਫਰੰਸ ਜ਼ਰੀਏ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਉਦਘਾਟਨ ਕਰਨਗੇ।

66th Convocation of IIT Kharagpur, shyama prasad mukherjee institution of medical
PM Modi

By

Published : Feb 23, 2021, 9:45 AM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਈਆਈਟੀ ਖੜਗਪੁਰ ਦੇ 66ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕਰਨਗੇ। ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਇਕ ਸੁਪਰ ਸਪੈਸ਼ਲਿਟੀ ਹਸਪਤਾਲ ਹੈ, ਜਿਸ ਨੂੰ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਖੜਗਪੁਰ ਨੇ ਸਿੱਖਿਆ ਮੰਤਰਾਲੇ ਦੀ ਸਹਾਇਤਾ ਨਾਲ ਬਣਾਇਆ ਹੈ, ਉਸ ਦਾ ਉਦਘਾਟਨ ਵੀ ਕਰਨਗੇ। ਪ੍ਰਧਾਨ ਮੰਤਰੀ ਦਫਤਰ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੀਐਮਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਈਆਈਟੀ ਖੜਗਪੁਰ ਦੇ 66ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕਰਨਗੇ।

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਇਕ ਸੁਪਰ ਸਪੈਸ਼ਲਿਟੀ ਹਸਪਤਾਲ ਹੈ। ਇਸ ਨੂੰ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਖੜਗਪੁਰ ਨੇ ਸਿੱਖਿਆ ਮੰਤਰਾਲੇ ਦੇ ਸਹਿਯੋਗ ਨਾਲ ਤਿਆਰ ਕੀਤਾ ਹੈ।

ਇਸ ਮੌਕੇ ਪੱਛਮੀ ਬੰਗਾਲ ਦੇ ਰਾਜਪਾਲ, ਕੇਂਦਰੀ ਸਿੱਖਿਆ ਮੰਤਰੀ ਅਤੇ ਕੇਂਦਰੀ ਸਿੱਖਿਆ ਰਾਜ ਮੰਤਰੀ ਵੀ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ: ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, 2 ਜਖ਼ਮੀ

ABOUT THE AUTHOR

...view details