ਪੰਜਾਬ

punjab

ETV Bharat / bharat

ਪੀਐੱਮ ਮੋਦੀ ਨੇ ਸਿੱਖ ਭਾਈਚਾਰੇ ਨੂੰ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ - ਗੁਰੂ ਨਾਨਕ ਗੁਰਪੁਰਬ 2021

ਪ੍ਰਧਨ ਮੰਤਰੀ ਪੀਐਮ ਮੋਦੀ ਨੇ ਆਪਣੇ ਸੰਬੋਧਨ ਵਿੱਚ ਦੇਸ਼ ਦੁਨੀਆ ਦੇ ਵਿੱਚ ਵਸਦੀ ਸਿੱਖ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ। ਨਾਲ ਹੀ ਉਨ੍ਹਾਂ ਮੁੜ ਖੋਲ੍ਹੇ ਗਏ ਕਰਤਾਰਪੁਰ ਲਾਂਘੇ ਉੱਪਰ ਵੀ ਖੁਸ਼ੀ ਪ੍ਰਗਟਾਈ ਗਈ।

ਪੀਐੱਮ ਮੋਦੀ ਦੇਸ਼ ਨੂੰ ਕਰ ਰਹੇ ਸੰਬੋਧਨ
ਪੀਐੱਮ ਮੋਦੀ ਦੇਸ਼ ਨੂੰ ਕਰ ਰਹੇ ਸੰਬੋਧਨ

By

Published : Nov 19, 2021, 9:09 AM IST

Updated : Nov 19, 2021, 9:54 AM IST

ਨਵੀਂ ਦਿੱਲੀ: ਪੀਐਮਓ ਨੇ ਟਵੀਟ ਕੀਤਾ, ''ਅੱਜ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ (GURPURAB 2021) ਹੈ। ਪੀਐਮ ਮੋਦੀ (PM Modi) ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਯੂਪੀ ਦੇ ਮਹੋਬਾ ਜਾਣਗੇ। ਫਿਰ ਸ਼ਾਮ ਨੂੰ ਉਹ ਝਾਂਸੀ ਵਿੱਚ ਰਾਸ਼ਟਰ ਰਕਸ਼ਾ ਸਮਰਪਣ ਪਰਵ ਵਿੱਚ ਸ਼ਾਮਲ ਹੋਣਗੇ। ਰਵਾਨਾ ਹੋਣ ਤੋਂ ਪਹਿਲਾਂ ਉਹ ਦੇਸ਼ ਨੂੰ ਸੰਬੋਧਨ ਕੀਤਾ।

ਇਸ ਮੌਕੇ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਦੇਸ਼ ਦੁਨੀਆ ਦੇ ਵਿੱਚ ਵਸਦੀ ਸਿੱਖ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ। ਨਾਲ ਹੀ ਉਨ੍ਹਾਂ ਮੁੜ ਖੋਲ੍ਹੇ ਗਏ ਕਰਤਾਰਪੁਰ ਲਾਂਘੇ ਉੱਪਰ ਵੀ ਖੁਸ਼ੀ ਪ੍ਰਗਟਾਈ ਗਈ।

ਇਸ ਮੌਕੇ ਪ੍ਰਧਨ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਕੌਮ ਦੀ ਸੇਵਾ ਰਾਹ ਅਪਣਾਉਂਦੇ ਹੀ ਜੀਵਨ ਨੂੰ ਸੁਖਾਲਾ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ (Central Government) ਲੋਕਾਂ ਦੇ ਜੀਵਨ ਨੂੰ ਆਸਾਨ ਬਣਾਉਣ ਦੇ ਲਈ ਸੇਵਾ ਭਾਵਨਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਉਹ ਪ੍ਰਧਾਨ ਮੰਤਰੀ ਬਣੇ ਹਨ ਉਦੋਂ ਤੋਂ ਕਿਸਾਨੀ ਦੀ ਭਲਾਈ ਅਤੇ ਦੇਸ਼ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਇਸ ਸੱਚਾਈ ਤੋਂ ਅਣਜਾਣ ਹਨ ਕਿ ਛੋਟੇ ਕਿਸਾਨ ਜਿੰਨ੍ਹਾਂ ਕੋਲ 2 ਹੈਕਟੇਅਰ ਤੋਂ ਵੀ ਘੱਟ ਜ਼ਮੀਨ ਹੈ ਅਤੇ ਆਬਾਦੀ 10 ਕਰੋੜ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਦਾ ਇਹ ਟੁਕੜਾ ਹੀ ਉਨ੍ਹਾਂ ਦਾ ਬਚਾਅ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਦੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਵਾਜਬ ਦਰ੍ਹਾਂ ਉੱਪਰ ਬੀਜ ਮੁਹੱਈਆ ਕਰਨ, ਸੂਖਮ ਸਿੰਚਾਈ ਅਤੇ ਸਿਹਤ ਕਾਰਡ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ (Prime Minister Narendra Modi) ਮੋਦੀ ਅੱਜ ਯਾਨੀ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਝਾਂਸੀ ਅਤੇ ਮਹੋਬਾ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਉਹ 6250 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ।

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਜਲ ਸੰਕਟ ਨਾਲ ਨਜਿੱਠਣ ਲਈ ਇੱਕ ਅਹਿਮ ਪਹਿਲ ਦੇ ਹਿੱਸੇ ਵਜੋਂ ਦੁਪਹਿਰ ਕਰੀਬ 3.45 ਵਜੇ ਮਹੋਬਾ ਵਿੱਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।

ਪੀਐਮਓ ਨੇ ਕਿਹਾ, "ਇਹ ਪ੍ਰੋਜੈਕਟ ਖੇਤਰ ਵਿੱਚ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਕਰਨਗੇ ਅਤੇ ਕਿਸਾਨਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨਗੇ।" ਇਨ੍ਹਾਂ ਪ੍ਰੋਜੈਕਟਾਂ ਵਿੱਚ ਅਰਜੁਨ ਸਹਾਇਕ ਪ੍ਰੋਜੈਕਟ, ਰਤੌਲੀ ਵਾਇਰ ਪ੍ਰੋਜੈਕਟ, ਭਵਾਨੀ ਡੈਮ ਪ੍ਰੋਜੈਕਟ ਅਤੇ ਮਜ਼ਾਗਨ-ਚਿੱਲੀ ਸਪਰੇਅ ਪ੍ਰੋਜੈਕਟ ਸ਼ਾਮਲ ਹਨ।

ਪੀਐਮਓ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ 3250 ਕਰੋੜ ਰੁਪਏ ਤੋਂ ਵੱਧ ਹੈ ਅਤੇ ਇਨ੍ਹਾਂ ਦੇ ਮੁਕੰਮਲ ਹੋਣ ਨਾਲ ਮਹੋਬਾ, ਹਮੀਰਪੁਰ, ਬੰਦਾ ਅਤੇ ਲਲਿਤਪੁਰ ਜ਼ਿਲ੍ਹਿਆਂ ਵਿੱਚ ਲਗਭਗ 65000 ਹੈਕਟੇਅਰ ਜ਼ਮੀਨ ਦੀ ਸਿੰਚਾਈ ਵਿੱਚ ਮਦਦ ਮਿਲੇਗੀ, ਜਿਸ ਨਾਲ ਖੇਤਰ ਦੇ ਲੱਖਾਂ ਕਿਸਾਨਾਂ ਨੂੰ ਲਾਭ ਹੋਵੇਗਾ। ਇਨ੍ਹਾਂ ਪ੍ਰਾਜੈਕਟਾਂ ਤੋਂ ਇਸ ਖੇਤਰ ਵਿੱਚ ਪੀਣ ਯੋਗ ਪਾਣੀ ਵੀ ਉਪਲਬਧ ਹੋਵੇਗਾ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਝਾਂਸੀ ਦੇ ਗਰੌਥਾ ਵਿਖੇ 600 ਮੈਗਾਵਾਟ ਦੇ ਅਲਟਰਾ ਮੈਗਾ ਸੋਲਰ ਪਾਵਰ ਪਾਰਕ ਦਾ ਨੀਂਹ ਪੱਥਰ ਰੱਖਣਗੇ। ਪੀਐਮਓ ਨੇ ਕਿਹਾ ਕਿ ਇਸ ਦਾ ਨਿਰਮਾਣ 3000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ ਅਤੇ ਇਹ ਕਿਫਾਇਤੀ ਬਿਜਲੀ ਅਤੇ ਗਰਿੱਡ ਸਥਿਰਤਾ ਦੇ ਰੂਪ ਵਿੱਚ ਦੋਹਰੇ ਲਾਭ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ।

ਪ੍ਰਧਾਨ ਮੰਤਰੀ ਝਾਂਸੀ ਵਿੱਚ 'ਅਟਲ ਏਕਤਾ ਪਾਰਕ' ਦਾ ਉਦਘਾਟਨ ਵੀ ਕਰਨਗੇ। ਪਾਰਕ ਦਾ ਨਾਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਨਾਂ 'ਤੇ ਰੱਖਿਆ ਗਿਆ ਹੈ। ਪੀਐਮਓ ਮੁਤਾਬਕ ਇਹ ਪਾਰਕ 11 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਇਹ ਲਗਭਗ 40,000 ਵਰਗ ਮੀਟਰ ਦੇ ਖੇਤਰ ਵਿੱਚ ਫੈਲਿਆ ਹੋਇਆ ਹੈ। ਇਸ ਵਿੱਚ ਲਾਇਬ੍ਰੇਰੀ ਦੇ ਨਾਲ-ਨਾਲ ਅਟਲ ਬਿਹਾਰੀ ਵਾਜਪਾਈ ਦੀ ਮੂਰਤੀ ਵੀ ਹੋਵੇਗੀ। ਇਸ ਬੁੱਤ ਨੂੰ ਪ੍ਰਸਿੱਧ ਮੂਰਤੀਕਾਰ ਰਾਮ ਸੁਤਾਰ ਨੇ ਬਣਾਇਆ ਹੈ, ਜਿਨ੍ਹਾਂ ਦਾ ‘ਸਟੈਚੂ ਆਫ਼ ਯੂਨਿਟੀ’ ਵਿੱਚ ਵੀ ਅਹਿਮ ਯੋਗਦਾਨ ਰਿਹਾ ਹੈ।

ਇਹ ਵੀ ਪੜ੍ਹੋ:ਵਿਸ਼ਵ ਬਾਲ ਸ਼ੋਸ਼ਣ ਰੋਕਥਾਮ ਦਿਵਸ : ਆਓ ਨੰਨ੍ਹੇ ਮੰਨ੍ਹਿਆਂ ਦੀ ਕਰੀਏ ਸੰਭਾਲ

Last Updated : Nov 19, 2021, 9:54 AM IST

ABOUT THE AUTHOR

...view details