ਹੈਦਰਾਬਾਦ : ਸਨਾਤਨ ਧਰਮ ਦੇ ਮੁਤਾਬਕ ਇਸ ਵਾਰ 20 ਅਕਤੂਬਰ 2021 ਨੂੰ ਵਾਲਮੀਕਿ ਜੰਯਤੀ (Valmiki Jayanti) ਮਨਾਈ ਜਾ ਰਹੀ ਹੈ। ਵਾਲਮੀਕਿ ਜਯੰਤੀ ਹਿੰਦੂ ਭਾਈਚਾਰੇ ਦਾ ਤਿਉਹਾਰ ਹੈ, ਜੋ ਕਿ ਮਹਾਰਿਸ਼ੀ ਵਾਲਮੀਕਿ ਦੇ ਜਨਮਦਿਨ ਮੌਕੇ ਮਨਾਇਆ ਜਾਂਦਾ ਹੈ। ਮਹਾਰਿਸ਼ੀ ਵਾਲਮੀਕਿ ਨੇ ਪ੍ਰਸਿੱਧ ਹਿੰਦੂ ਮਹਾਂਕਾਵਿ ਰਮਾਇਣ ਦੀ ਰਚਨਾ ਕੀਤੀ ਸੀ। ਵਾਲਮੀਕਿ ਜੈਯੰਤੀ 'ਤੇ ਪੀਐਮ ਮੋਦੀ, ਕੇਂਦਰੀ ਗ੍ਰਹਿ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਣੇ ਕਈ ਸਿਆਸੀ ਆਗੂਆਂ ਨੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ।
ਪੀਐਮ ਮੋਦੀ ਨੇ ਦਿੱਤੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਇਸ ਪਾਵਨ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਟਵੀਟ ਕਰ ਵਾਲਮੀਕਿ ਜੈਯੰਤੀ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ, "ਮਹਾਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਮੈਂ ਉਨ੍ਹਾਂ ਨੂੰ ਪ੍ਰਣਾਮ ਕਰਦਾ ਹਾਂ। ਉਨ੍ਹਾਂ ਦੇ ਮਹਾਨ ਵਿਚਾਰ ਕਈ ਲੋਕਾਂ ਨੂੰ ਪ੍ਰੇਰਤ ਕਰਦੇ ਹਨ। ਇਹ ਵਿਚਾਰ ਲੱਖਾਂ ਗਰੀਬਾਂ ਤੇ ਦਲਿਤਾਂ ਦੇ ਲਈ ਉਮੀਦ ਦੀ ਕਿਰਨ ਹੈ ਤੇ ਉਨ੍ਹਾਂ ਵਿਚਾਲੇ ਉਮੀਦ ਦਾ ਸੰਚਾਰ ਕਰਦੇ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਦੇਸ਼ ਵਾਸੀਆਂ ਨੂੰ ਵਧਾਈ
ਵਾਲਮੀਕਿ ਜਯੰਤੀ ਦੇ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ, " ਮਹਾਰਿਸ਼ੀ ਵਾਲਮੀਕਿ ਜੀ ਨੇ ਪਵਿੱਤਰ ਰਾਮਾਇਣ ਦੀ ਰਚਨਾ ਕੀਤੀ ਅਤੇ ਸਮੁੱਚੀ ਮਨੁੱਖ ਜਾਤੀ ਦੀ ਭਲਾਈ ਲਈ ਧਰਮ ਦਾ ਰਾਹ ਪੱਧਰਾ ਕੀਤਾ। ਸਦਭਾਵਨਾ ਅਤੇ ਸਦਭਾਵਨਾ ਦੇ ਪ੍ਰਤੀਕ ਮਹਾਰਿਸ਼ੀ ਵਾਲਮੀਕਿ ਜੀ ਦੀ ਸਿੱਖਿਆ ਅਤੇ ਵਿਚਾਰ ਸਾਨੂੰ ਇੱਕ ਖੁਸ਼ਹਾਲ ਅਤੇ ਮਾਣਮੱਤੇ ਸਮਾਜ ਦੀ ਸਿਰਜਣਾ ਲਈ ਪ੍ਰੇਰਤ ਕਰਦੇ ਹਨ।ਸਾਰਿਆਂ ਨੂੰ ਵਾਲਮੀਕਿ ਜਯੰਤੀ ਦੀਆਂ ਬਹੁਤ ਬਹੁਤ ਮੁਬਾਰਕਾਂ। "
ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਟਵੀਟ
ਵਾਲਮੀਕਿ ਜਯੰਤੀ ਦੇ ਸ਼ੁੱਭ ਮੌਕੇ ਰੱਖਿਆ ਮੰਤਰੀ ਨੇ ਟਵੀਟ ਕਰ ਦੇਸ਼ ਵਾਸੀਆਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। " ਆਦਿਕਵੀ ਮਹਾਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਆਪ ਸਭ ਨੂੰ ਦਿਲੋਂ ਸ਼ੁਭਕਾਮਨਾਵਾਂ। ਉਨ੍ਹਾਂ ਨੇ ਭਾਰਤੀ ਸੰਸਕ੍ਰਿਤੀ ਅਤੇ ਸੰਸਕਾਰਾਂ ਦੀ ਮਹਿਮਾ ਅਤੇ ਮਹੱਤਤਾ ਨੂੰ ਮਹਾਂਕਾਵਿ ਰੂਪ ਦਿੱਤਾ ਅਤੇ ਸਮਾਜ ਵਿੱਚ ਸਦਭਾਵਨਾ ਅਤੇ ਸਦਭਾਵਨਾ ਨੂੰ ਵਧਾਉਣ ਵਿੱਚ ਬਹੁਤ ਯੋਗਦਾਨ ਪਾਇਆ। ਉਨ੍ਹਾਂ ਦੇ ਜਨਮਦਿਨ ਮੌਕੇ ਉਨ੍ਹਾਂ ਨੂੰ ਨਮਨ! "
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰ ਲੋਕਾਂ ਨੂੰ ਦਿੱਤੀ ਵਧਾਈ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਾਲਮੀਕਿ ਜੰਯਤੀ ਦੇ ਮੌਕੇ ਟਵੀਟ ਕਰ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਆਪਣੇ ਟਵੀਟ 'ਚ ਲਿਖਿਆ, "ਸਾਰਿਆਂ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੀ ਬਹੁਤ ਬਹੁਤ ਸ਼ੁਭਕਾਮਨਾਵਾਂ ,ਆਓ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਇੱਕ ਬੇਹਤਰ ਅਤੇ ਖੁਸ਼ਹਾਲ ਜੀਵਨ ਜੀਉਣ ਦੀ ਕੋਸ਼ਿਸ਼ ਕਰੀਏ।"