ਹੈਦਰਾਬਾਦ: ਦੇਸ਼ ਅੱਜ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੁੱਖ ਸਮਾਰੋਹ ਰਾਜਧਾਨੀ ਦਿੱਲੀ ਵਿੱਚ ਕਰਵਾਇਆ ਜਾ ਰਿਹਾ ਹੈ। ਵਿਸ਼ੇਸ਼ ਦਿਹਾੜੇ ਨੂੰ ਲੈ ਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਸਣੇ ਹੋਰ ਸਿਆਸੀ ਗਲਿਆਰੇ ਵਿੱਚੋਂ ਸੋਸ਼ਲ ਮੀਡੀਆਂ ਉੱਤੇ ਟਵੀਟ ਕਰਦਿਆ ਵਧਾਈ ਦਿੱਤੀ ਜਾ ਰਹੀ ਹੈ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਵਧਾਈ ਅਤੇ ਕੀਤੀ ਅਪੀਲ
ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 73ਵੇਂ ਗਣਤੰਤਰ ਦਿਵਸ ਮੌਕੇ ਪੂਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਬੀਤੀ ਸ਼ਾਮ ਸੰਬੋਧਨ ਕਰਦਿਆਂ ਜਿੱਥੇ ਇਸ ਦਿਨ ਦੀ ਵਧਾਈ ਦਿੱਤੀ, ਉੱਥੇ ਹੀ, ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।
PM ਮੋਦੀ ਨੇ ਗਣਤੰਤਰ ਦਿਵਸ ਮੌਕੇ ਕੀਤਾ ਟਵੀਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਣਤੰਤਰ ਦਿਵਸ ਮੌਕੇ ਟਵੀਟ ਕਰਦਿਆਂ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਿੱਤੀ ਵਧਾਈ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰਦਿਆ ਲਿਖਿਆ-'73ਵੇਂ ਗਣਤੰਤਰ ਦਿਵਸ ਮੌਕੇ ਭਾਰਤ ਦੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ।'
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਵਧਾਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਗਣਤੰਤਰ ਦਿਹਾੜੇ ਦੀ ਟਵੀਟ ਕਰਦਿਆਂ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਸ ਮੌਕੇ ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕੀਤਾ।
ਪੰਜਾਬ ਦੇ ਸੀਐਮ ਚੰਨੀ ਨੇ ਕੀਤਾ ਟਵੀਟ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਦਿਆਂ ਗਣਰਾਜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।