ਸ਼ਿਮਲਾ: ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਸੁੱਖੂ ਨੂੰ ਸੂਬੇ ਦੇ ਵਿਕਾਸ ਲਈ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਪੀਐਮ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ, 'ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਜੀ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ। ਮੈਂ ਹਿਮਾਚਲ ਪ੍ਰਦੇਸ਼ ਦੇ ਵਿਕਾਸ ਨੂੰ ਅੱਗੇ ਲਿਜਾਣ ਲਈ ਕੇਂਦਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਉਂਦਾ ਹਾਂ।
ਇਸ ਤੋਂ ਪਹਿਲਾਂ ਅੱਜ ਐਤਵਾਰ ਨੂੰ ਸ਼ਿਮਲਾ ਵਿੱਚ ਇੱਕ ਸਮਾਗਮ ਦੌਰਾਨ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖੂ ਨੇ ਪਹਾੜੀ ਰਾਜ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਐਤਵਾਰ ਨੂੰ ਦੁਪਹਿਰ 1.30 ਵਜੇ ਸ਼ਿਮਲਾ ਦੇ ਰਿਜ ਮੈਦਾਨ 'ਚ ਹੋਇਆ। ਗਾਂਧੀ ਪਰਿਵਾਰ ਦੇ ਵਫ਼ਾਦਾਰ ਸੁੱਖੂ (58) ਸੂਬੇ ਵਿੱਚ ਚਾਰ ਵਾਰ ਵਿਧਾਇਕ ਅਤੇ ਸਾਬਕਾ ਕਾਂਗਰਸ ਪ੍ਰਧਾਨ ਰਹਿ ਚੁੱਕੇ ਹਨ। ਭਾਜਪਾ ਦੇ ਪ੍ਰੇਮ ਕੁਮਾਰ ਧੂਮਲ ਤੋਂ ਬਾਅਦ ਉਹ ਹਮੀਰਪੁਰ ਜ਼ਿਲ੍ਹੇ ਦੇ ਦੂਜੇ ਮੁੱਖ ਮੰਤਰੀ ਹੋਣਗੇ। (pm modi congratulated sukhvinder singh sukhu)