ਪੰਜਾਬ

punjab

ETV Bharat / bharat

ਅਮਰੀਕਾ ਕੈਪੀਟਲ ਹਿੰਸਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ - ਅਮਰੀਕੀ ਹਿੰਸਾ ‘ਤੇ ਦੁੱਖ ਪ੍ਰਗਟਾਇਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਹਿੰਸਾ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕਰਦੇ ਕਿਹਾ ਕਿ ਕਿਸੇ ਵੀ ਤਰੀਕੇ ਨਾਲ ਲੋਕਤੰਤਰ ਦੀ ਪ੍ਰਕਿਰਿਆ ਨੂੰ ਗੈਰ-ਕਾਨੂੰਨੀ ਵਿਰੋਧ ਦੇ ਚਲਦੇ ਵਿਗਾੜਿਆ ਨਹੀਂ ਜਾ ਸਕਦਾ।

PM Modi expresses grief over US capital violence
ਅਮਰੀਕਾ ਹਿੰਸਾਂ 'ਤੇ ਪੀਐਮ ਮੋਦੀ ਨੇ ਜ਼ਾਹਰ ਕੀਤਾ ਦੁੱਖ

By

Published : Jan 7, 2021, 9:32 AM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਕੈਪੀਟਲ ਵਿਖੇ ਹੋਈ ਹਿੰਸਾ ‘ਤੇ ਟਵੀਟ ਕਰਦੇ ਹੋਏ ਦੁੱਖ ਪ੍ਰਗਟਾਇਆ ਹੈ।

ਪੀਐਮ ਮੋਦੀ ਦਾ ਟਵੀਟ

ਪੀਐਮ ਮੋਦੀ ਨੇ ਟਵੀਟ ਕਰ ਕਿਹਾ," ਮੈਂ ਵਾਸ਼ਿੰਗਟਨ ਡੀਸੀ ਵਿੱਚ ਹੋਏ ਦੰਗਿਆਂ ਅਤੇ ਹਿੰਸਾ ਦੀਆਂ ਖ਼ਬਰਾਂ ਸੁਣ ਕੇ ਹੈਰਾਨ ਰਹਿ ਗਿਆ। ਸੱਤਾ ਨੂੰ ਯੋਜਨਾਬੱਧ ਅਤੇ ਸ਼ਾਂਤਮਈ ਢੰਗ ਨਾਲ ਚਲਾਇਆ ਜਾਣਾ ਲਾਜ਼ਮੀ ਹੈ।"

ਪੀਐਮ ਮੋਦੀ ਨੇ ਕਿਹਾ ਕਿ ਕਿਸੇ ਵੀ ਤਰੀਕੇ ਨਾਲ ਲੋਕਤੰਤਰ ਦੀ ਪ੍ਰਕਿਰਿਆ ਨੂੰ ਗੈਰ-ਕਾਨੂੰਨੀ ਵਿਰੋਧ ਦੇ ਚਲਦੇ ਵਿਗਾੜਿਆ ਨਹੀਂ ਜਾ ਸਕਦਾ।

ਦੱਸਣਯੋਗ ਹੈ ਕਿ ਅਮਰੀਕਾ ਦੇ ਕੈਪੀਟਲ ਕੰਪਲੈਕਸ ਦੇ ਬਾਹਰ ਜਾਣ ਵਾਲੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮਰਥਕਾਂ ਤੇ ਪੁਲਿਸ ਵਿਚਾਲੇ ਹਿੰਸਕ ਝੜਪਾਂ ਹੋਈਆਂ।

ABOUT THE AUTHOR

...view details