ਪੈਰਿਸ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਨਾਲ ਫਰਾਂਸ ਦੇ ਰਾਸ਼ਟਰੀ ਦਿਵਸ ਸਮਾਰੋਹ ਦੇ ਹਿੱਸੇ ਵਜੋਂ ਆਯੋਜਿਤ ਬੈਸਟੀਲ ਡੇ ਪਰੇਡ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਹਨ।
ਭਾਰਤ ਦੀਆਂ ਤਿੰਨੋਂ ਫੌਜਾਂ ਦੀ ਟੁਕੜੀ ਨੇ ਪਰੇਡ ਵਿੱਚ ਹਿੱਸਾ ਲਿਆ ਅਤੇ ਇਸ ਮੌਕੇ ਆਪਣੀ ਤਾਕਤ ਦਿਖਾਈ ਹੈ। ਫਰਾਂਸੀਸੀ ਲੜਾਕੂ ਜਹਾਜ਼ਾਂ ਦੇ ਨਾਲ-ਨਾਲ ਭਾਰਤੀ ਹਵਾਈ ਸੈਨਾ (IAF) ਦੇ ਰਾਫੇਲ ਲੜਾਕੂ ਜਹਾਜ਼ਾਂ ਨੇ ਵੀ ‘ਫਲਾਈਪਾਸਟ’ ਵਿੱਚ ਹਿੱਸਾ ਲਿਆ।
ਮੋਦੀ ਨੇ ਟਵੀਟ ਕੀਤਾ ਹੈ ਕਿ ਭਾਰਤ, ਆਪਣੀਆਂ ਸਦੀਆਂ ਪੁਰਾਣੀਆਂ ਕਦਰਾਂ-ਕੀਮਤਾਂ ਤੋਂ ਪ੍ਰੇਰਿਤ, ਸਾਡੀ ਧਰਤੀ ਨੂੰ ਸ਼ਾਂਤੀਪੂਰਨ, ਖੁਸ਼ਹਾਲ ਅਤੇ ਟਿਕਾਊ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਵਚਨਬੱਧ ਹੈ। ਭਾਰਤ ਦੇ 1.4 ਅਰਬ ਲੋਕ ਮਜ਼ਬੂਤ ਅਤੇ ਭਰੋਸੇਮੰਦ ਭਾਈਵਾਲ ਹੋਣ ਲਈ ਫਰਾਂਸ ਦੇ ਹਮੇਸ਼ਾ ਧੰਨਵਾਦੀ ਰਹਿਣਗੇ। ਇਹ ਰਿਸ਼ਤਾ ਹੋਰ ਵੀ ਮਜ਼ਬੂਤ ਹੋਣਾ ਚਾਹੀਦਾ ਹੈ।