ਨਵੀਂ ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸੋਮਵਾਰ ਨੂੰ ਰਾਸ਼ਟਰੀ ਵਿਗਿਆਨ ਦਿਵਸ (National Science Day) 'ਤੇ ਵਿਗਿਆਨੀਆਂ ਅਤੇ ਵਿਗਿਆਨ ਪ੍ਰੇਮੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਨੁੱਖੀ ਤਰੱਕੀ ਲਈ ਵਿਗਿਆਨ ਦੀ ਸ਼ਕਤੀ ਨੂੰ ਵਰਤਣ ਲਈ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਣ ਲਈ ਕਿਹਾ। ਇਹ ਦਿਨ 'ਰਮਨ ਪ੍ਰਭਾਵ' ਦੀ ਖੋਜ ਦੀ ਯਾਦ ਵਿਚ ਮਨਾਇਆ ਜਾਂਦਾ ਹੈ, ਜਿਸ ਲਈ ਭਾਰਤੀ ਭੌਤਿਕ ਵਿਗਿਆਨੀ ਸੀਵੀ ਰਮਨ ਨੂੰ ਨੋਬਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਮੋਦੀ ਨੇ ਟਵੀਟ ਕਰਕੇ ਲਿਖਿਆ ਕਿ ਸਾਰੇ ਵਿਗਿਆਨੀਆਂ ਅਤੇ ਵਿਗਿਆਨ ਵਿੱਚ ਦਿਲਚਸਪੀ ਰੱਖਣ ਵਾਲਿਆਂ ਨੂੰ ਰਾਸ਼ਟਰੀ ਵਿਗਿਆਨ ਦਿਵਸ (National Science Day) ਦੀਆਂ ਮੁਬਾਰਕਾਂ। ਆਓ ਅਸੀਂ ਆਪਣੀ ਸਮੂਹਿਕ ਵਿਗਿਆਨਕ ਜ਼ਿੰਮੇਵਾਰੀ (Scientific responsibility) ਨੂੰ ਨਿਭਾਉਣ ਅਤੇ ਮਨੁੱਖੀ ਤਰੱਕੀ ਲਈ ਵਿਗਿਆਨ ਦੀ ਸ਼ਕਤੀ ਨੂੰ ਵਰਤਣ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰੀਏ।
ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ (‘Mann Ki Baat’ program) ਦੀ ‘ਕਲਿੱਪ’ ਵੀ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੂੰ ਰਾਸ਼ਟਰੀ ਵਿਗਿਆਨ ਦਿਵਸ ਬਾਰੇ ਗੱਲ ਕਰਦਿਆਂ ਸੁਣਿਆ ਜਾ ਸਕਦਾ ਹੈ। ਉਨ੍ਹਾਂ ਸਮੂਹ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਵਿੱਚ ਵਿਗਿਆਨਕ ਭਾਵਨਾ ਪੈਦਾ ਕਰਨ ਲਈ ਉਪਰਾਲੇ ਕਰਨ।