ਹੈਦਰਾਬਾਦ:ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸਿਕੰਦਰਾਬਾਦ ਰੇਲਵੇ ਸਟੇਸ਼ਨ ਤੋਂ ਇਸ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ,ਤੇ ਟਰੇਨ ‘ਚ ਸਵਾਰ ਹੋ ਕੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ। ਇਸ ਰੇਲਗੱਡੀ ਦੇ ਸ਼ੁਰੂ ਹੋਣ ਨਾਲ ਤੇਲੰਗਾਨਾ ਦੇ ਸਿਕੰਦਰਾਬਾਦ ਅਤੇ ਗੁਆਂਢੀ ਸੂਬੇ ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਸ਼ਹਿਰ ਵਿਚਕਾਰ ਸਫ਼ਰ ਦਾ ਸਮਾਂ ਕਰੀਬ ਸਾਢੇ ਤਿੰਨ ਘੰਟੇ ਘੱਟ ਜਾਵੇਗਾ, ਜਿਸ ਦਾ ਵਿਸ਼ੇਸ਼ ਤੌਰ ‘ਤੇ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ।ਇਸ ਤੋਂ ਇਲਾਵਾ ਤੇਲੰਗਾਨਾ ਵਿੱਚ 11,300 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਕੇਸੀਆਰ ਨੂੰ ਪ੍ਰੋਟੋਕੋਲ ਦਾ ਪਾਲਣ ਕਰਦੇ ਹੋਏ ਸੱਦਾ ਦਿੱਤਾ ਗਿਆ ਸੀ।
ਤਿਰੂਪਤੀ ਵੰਦੇ ਭਾਰਤ ਐਕਸਪ੍ਰੈਸ:ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਹੈਦਰਾਬਾਦ ਦੀ ਆਪਣੀ ਯਾਤਰਾ ਦੌਰਾਨ ਮੋਦੀ ਇੱਥੇ ਪਰੇਡ ਗਰਾਊਂਡ 'ਚ ਇਕ ਜਨ ਸਭਾ 'ਚ ਵੀ ਹਿੱਸਾ ਲੈਣਗੇ। ਉਹ ਹੈਦਰਾਬਾਦ ਨੇੜੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਬੀਬੀਨਗਰ ਅਤੇ ਪੰਜ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਉਹ ਸਿਕੰਦਰਾਬਾਦ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਵੀ ਰੱਖਣਗੇ ਅਤੇ ਰੇਲਵੇ ਨਾਲ ਸਬੰਧਤ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਸਿਕੰਦਰਾਬਾਦ-ਤਿਰੂਪਤੀ ਵੰਦੇ ਭਾਰਤ ਐਕਸਪ੍ਰੈਸ ਹੈਦਰਾਬਾਦ ਨੂੰ ਭਗਵਾਨ ਵੈਂਕਟੇਸ਼ਵਰ ਦੇ ਤਿਰੂਪਤੀ ਮੰਦਰ ਸ਼ਹਿਰ ਨਾਲ ਜੋੜਨ ਵਾਲੀ ਦੂਜੀ ਵੰਦੇ ਭਾਰਤ ਰੇਲਗੱਡੀ ਹੈ ਜੋ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਤੇਲੰਗਾਨਾ ਤੋਂ ਸ਼ੁਰੂ ਕੀਤੀ ਗਈ ਹੈ। ਇਸ ਟਰੇਨ ਦੇ ਸ਼ੁਰੂ ਹੋਣ ਨਾਲ ਦੋਵਾਂ ਸ਼ਹਿਰਾਂ ਵਿਚਾਲੇ ਸਫਰ ਦਾ ਸਮਾਂ ਕਰੀਬ ਸਾਢੇ ਤਿੰਨ ਘੰਟੇ ਘੱਟ ਜਾਵੇਗਾ।ਖਾਸ ਕਰਕੇ ਸ਼ਰਧਾਲੂਆਂ ਲਈ ਇਹ ਲਾਭਦਾਇਕ ਹੋਵੇਗਾ।