ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਬਣੇ ਪ੍ਰਧਾਨ ਮੰਤਰੀ ਮਿਊਜ਼ੀਅਮ ਦਾ ਉਦਘਾਟਨ ਕੀਤਾ। ਇਹ ਦੇਸ਼ ਦੇ ਸਾਰੇ ਪ੍ਰਧਾਨ ਮੰਤਰੀਆਂ ਦੇ ਹੁਣ ਤੱਕ ਦੇ ਕੰਮਾਂ ਨੂੰ ਪ੍ਰਦਰਸ਼ਿਤ ਕਰੇਗਾ। ਉਦਘਾਟਨ ਕਰਨ ਤੋਂ ਬਾਅਦ ਅਜਾਇਬ ਘਰ ਦੀ ਪਹਿਲੀ ਟਿਕਟ ਵੀ ਪੀਐਮ ਮੋੋਦੀ ਨੇ ਖ਼ੁਦ ਹੀ ਖਰੀਦੀ ਹੈ।
ਪਹਿਲਾਂ ਇਸਨੂੰ ਨਹਿਰੂ ਮਿਊਜ਼ੀਅਮ ਬਿਲਡਿੰਗ ਵਜੋਂ ਜਾਣਿਆ ਜਾਂਦਾ ਸੀ। ਅਧਿਕਾਰੀਆਂ ਮੁਤਾਬਕ ਪ੍ਰਧਾਨ ਮੰਤਰੀ ਅਜਾਇਬ ਘਰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜੀਵਨ ਅਤੇ ਯੋਗਦਾਨ ਦੇ ਨਾਲ-ਨਾਲ ਦੁਨੀਆ ਭਰ ਤੋਂ ਉਨ੍ਹਾਂ ਨੂੰ ਮਿਲੇ ਤੋਹਫ਼ਿਆਂ ਨੂੰ ਪ੍ਰਦਰਸ਼ਿਤ ਕਰੇਗਾ।
PM ਮੋਦੀ ਨੇ ਅੱਜ ਪ੍ਰਧਾਨ ਮੰਤਰੀ ਮਿਊਜ਼ੀਅਮ ਦਾ ਕੀਤਾ ਉਦਘਾਟਨ, ਖਰੀਦੀ ਪਹਿਲੀ ਟਿਕਟ ਅਧਿਕਾਰੀਆਂ ਨੇ ਦੱਸਿਆ ਕਿ ਨੇਤਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਭਾਰਤ ਦੇ 14 ਸਾਬਕਾ ਪ੍ਰਧਾਨ ਮੰਤਰੀਆਂ 'ਤੇ ਇੱਕ ਮਿਊਜ਼ੀਅਮ ਤਿਆਰ ਕੀਤਾ ਗਿਆ ਹੈ। ਨਾਲ ਹੀ ਕਿਹਾ ਕਿ ਇਹ ਅਜਾਇਬ ਘਰ ਸਾਰੇ ਪ੍ਰਧਾਨ ਮੰਤਰੀਆਂ ਦੇ ਯੋਗਦਾਨ ਨੂੰ ਲੋਕਾਂ ਦੇ ਸਾਹਮਣੇ ਲਿਆਏਗਾ ਚਾਹੇ ਉਨ੍ਹਾਂ ਦੀ ਵਿਚਾਰਧਾਰਾ ਜਾਂ ਕਾਰਜਕਾਲ ਕੋਈ ਵੀ ਹੋਵੇ।
ਨਹਿਰੂ ਨਾਲ ਜੁੜੀ ਸਾਰੀ ਜਾਣਕਾਰੀ ਹੋਵੇਗੀ
ਇੱਕ ਅਧਿਕਾਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਅਜਾਇਬ ਘਰ ਪੁਰਾਣੇ ਅਤੇ ਨਵੇਂ ਦਾ ਇੱਕ ਸਹਿਜ ਸੁਮੇਲ ਹੈ ਅਤੇ ਇਸ ਵਿੱਚ ਪੁਰਾਣੇ ਨਹਿਰੂ ਮਿਊਜ਼ੀਅਮ ਦੀ ਇਮਾਰਤ ਵੀ ਸ਼ਾਮਲ ਹੈ। ਇਸ ਦਾ ਨਾਂ ਪੀਐਮ ਮਿਊਜ਼ੀਅਮ ਬਲਾਕ-1 ਰੱਖਿਆ ਗਿਆ ਹੈ। ਇਸ ਵਿੱਚ ਹੁਣ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਅਤੇ ਯੋਗਦਾਨ ਨਾਲ ਸਬੰਧਤ ਸਾਰੀ ਜਾਣਕਾਰੀ ਪੇਸ਼ ਕੀਤੀ ਗਈ ਹੈ। ਦੁਨੀਆ ਭਰ ਤੋਂ ਉਨ੍ਹਾਂ ਨੂੰ ਮਿਲੇ ਤੋਹਫ਼ੇ ਵੀ ਮੁਰੰਮਤ ਕੀਤੇ ਬਲਾਕ 1 ਵਿੱਚ ਪ੍ਰਦਰਸ਼ਿਤ ਕੀਤੇ ਗਏ ਹਨ।
PM ਮੋਦੀ ਨੇ ਅੱਜ ਪ੍ਰਧਾਨ ਮੰਤਰੀ ਮਿਊਜ਼ੀਅਮ ਦਾ ਕੀਤਾ ਉਦਘਾਟਨ, ਖਰੀਦੀ ਪਹਿਲੀ ਟਿਕਟ ਅਜਾਇਬ ਘਰ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੇ ਕੰਮਾਂ ਨੂੰ ਪ੍ਰਦਰਸ਼ਿਤ ਕਰਦਾ ਹੈ
ਕੈਬਨਿਟ ਮੀਟਿੰਗ ਦੌਰਾਨ ਪੀਐਮ ਮੋਦੀ ਨੇ ਕਿਹਾ ਸੀ ਕਿ ਸਰਕਾਰ ਨੇ ਇਹ ਫੈਸਲਾ ਸਾਬਕਾ ਪ੍ਰਧਾਨ ਮੰਤਰੀਆਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਲਿਆ ਹੈ। ਅਸੀਂ ਸਾਰੇ ਪ੍ਰਧਾਨ ਮੰਤਰੀ ਦੇ ਯੋਗਦਾਨ ਨੂੰ ਮਾਨਤਾ ਦੇਣਾ ਚਾਹੁੰਦੇ ਹਾਂ। ਪ੍ਰਧਾਨ ਮੰਤਰੀ ਦਾ ਅਜਾਇਬ ਘਰ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੇ ਕੰਮਾਂ ਨੂੰ ਪ੍ਰਦਰਸ਼ਿਤ ਕਰਦਾ ਹੈ। ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਕੀਮਤੀ ਜਾਣਕਾਰੀ ਲਈ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਸੰਪਰਕ ਕੀਤਾ ਗਿਆ ਸੀ।
ਅਜਾਇਬ ਘਰ ਵਿੱਚ ਮਹੱਤਵਪੂਰਨ ਪੱਤਰ-ਵਿਹਾਰ, ਕੁਝ ਨਿੱਜੀ ਵਸਤੂਆਂ, ਤੋਹਫ਼ੇ ਅਤੇ ਯਾਦਗਾਰੀ ਚਿੰਨ੍ਹ, ਸਨਮਾਨ, ਮੈਡਲ, ਯਾਦਗਾਰੀ ਟਿਕਟਾਂ, ਸਿੱਕੇ ਆਦਿ ਵੀ ਪ੍ਰਦਰਸ਼ਿਤ ਕੀਤੇ ਗਏ ਹਨ। ਇਹ ਜਾਣਕਾਰੀ ਦੂਰਦਰਸ਼ਨ, ਫਿਲਮ ਡਿਵੀਜ਼ਨ, ਪਾਰਲੀਮੈਂਟ ਟੀਵੀ, ਰੱਖਿਆ ਮੰਤਰਾਲੇ, ਮੀਡੀਆ ਹਾਊਸ (ਭਾਰਤੀ ਅਤੇ ਵਿਦੇਸ਼ੀ), ਪ੍ਰਿੰਟ ਮੀਡੀਆ, ਵਿਦੇਸ਼ੀ ਨਿਊਜ਼ ਏਜੰਸੀਆਂ, ਵਿਦੇਸ਼ ਮੰਤਰਾਲੇ ਆਦਿ ਵਰਗੀਆਂ ਸੰਸਥਾਵਾਂ ਰਾਹੀਂ ਇਕੱਠੀ ਕੀਤੀ ਗਈ ਸੀ।
ਇਹ ਵੀ ਪੜ੍ਹੋ:-ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸੀਐੱਮ ਮਾਨ