ਨਵੀਂ ਦਿੱਲੀ: ਬੇਰੁਜ਼ਗਾਰੀ ਦੇ ਮੁੱਦੇ 'ਤੇ ਵਿਰੋਧੀ ਧਿਰ ਲਗਾਤਾਰ ਸਰਕਾਰ 'ਤੇ ਨਿਸ਼ਾਨਾ ਸਾਧ ਰਹੀ ਹੈ। ਇਸ ਦੌਰਾਨ ਵੱਡੀ ਖਬਰ ਸਾਹਮਣੇ ਆਈ ਹੈ। ਸਰਕਾਰ ਨੇ ਅਗਲੇ ਡੇਢ ਸਾਲ ਵਿੱਚ 10 ਲੱਖ ਭਰਤੀਆਂ ਕਰਨ ਦਾ ਫੈਸਲਾ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਨੂੰ ਅਗਲੇ 18 ਮਹੀਨਿਆਂ ਵਿੱਚ ਮਿਸ਼ਨ ਮੋਡ 'ਤੇ 10 ਲੱਖ ਲੋਕਾਂ ਦੀ ਭਰਤੀ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਦਫਤਰ (ਪੀ. ਐੱਮ. ਓ.) ਨੇ ਕਿਹਾ ਕਿ ਮੋਦੀ ਨੇ ਸਾਰੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ 'ਚ ਮਨੁੱਖੀ ਸਰੋਤ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਨਿਰਦੇਸ਼ ਦਿੱਤਾ ਹੈ।