ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra modi) ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’(Mann Ki Baat) ਦੇ 83ਵੇਂ ਐਪੀਸੋਡ ਵਿੱਚ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਹ ਸਾਲ 2021 ਦਾ ਦੂਜਾ ਆਖਰੀ ਐਡੀਸ਼ਨ ਹੋਵੇਗਾ।
ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹਨ। ਇਹ ਪ੍ਰੋਗਰਾਮ ਆਲ ਇੰਡੀਆ ਨਿਊਜ਼ ਅਤੇ ਮੋਬਾਈਲ ਐਪ ਦੇ ਨਾਲ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਨੈੱਟਵਰਕ 'ਤੇ ਵੀ ਪ੍ਰਸਾਰਿਤ ਕੀਤਾ ਜਾਵੇਗਾ।
ਪੀਐਮ ਮੋਦੀ ਨੇ ਸ਼ਨੀਵਾਰ ਨੂੰ ਟਵੀਟ ਕਰਕੇ ਲੋਕਾਂ ਨੂੰ ਐਤਵਾਰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ ਸੁਣਨ ਦੀ ਅਪੀਲ ਕੀਤੀ।