ਢਾਕਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਬੰਗਲਾਦੇਸ਼ ਦੇ ਦੋ ਦਿਨਾਂ ਦੌਰੇ 'ਤੇ ਪਹੁੰਚੇ। ਬੰਗਲਾਦੇਸ਼ ਵਿੱਚ ਅੱਜ ਪ੍ਰਧਾਨ ਮੰਤਰੀ ਮੋਦੀ ਦਾ ਦੂਜਾ ਅਤੇ ਆਖਰੀ ਦਿਨ ਹੈ। ਬੰਗਲਾਦੇਸ਼ ਦੇ ਦੂਜੇ ਦਿਨ ਪੀਐਮ ਮੋਦੀ ਸਭ ਤੋਂ ਪਹਿਲਾਂ ਜੇਸ਼ੋਰਸਵਰੀ ਕਾਲੀ ਮੰਦਰ ਪਹੁੰਚੇ। ਜਿੱਥੇ ਉਨ੍ਹਾਂ ਨੇ ਪੂਜਾ ਕੀਤੀ। ਯੋਸ਼ੋਰੇਸ਼ਵਰੀ ਕਾਲੀ ਮੰਦਰ ਨੂੰ 51 ਸ਼ਕਤੀਪੀਠਾਂ ਵਿਚੋਂ ਇਕ ਮੰਨਿਆ ਜਾਂਦਾ ਹੈ।
ਪੂਜਾ ਕਰਨ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਕਿ ਮੈਨੂੰ ਮਾਂ ਕਾਲੀ ਦੇ ਚਰਨਾਂ ਵਿੱਚ ਪੂਜਾ ਕਰਨ ਦਾ ਮੌਕਾ ਮਿਲਿਆ ਹੈ। ਅਸੀਂ ਕੋਰੋਨਾ ਤੋਂ ਠੀਕ ਹੋਣ ਲਈ ਮਾਂ ਕਾਲੀ ਨੂੰ ਅਰਦਾਸ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਸ਼ਰਧਾਲੂ ਮਾਂ ਕਾਲੀ ਦੇ ਇਸ ਮੰਦਰ ਦੇ ਦਰਸ਼ਨ ਕਰਦੇ ਹਨ। ਮੰਦਰ ਵਿੱਚ ਇਕ ਕਮਿਉਨਿਟੀ ਹਾਲ ਦੀ ਜ਼ਰੂਰਤ ਹੈ। ਭਾਰਤ ਇਸ ਦੇ ਨਿਰਮਾਣ ਦੀ ਜ਼ਿੰਮੇਵਾਰੀ ਨਿਭਾਏਗਾ।