ਨਵੀਂ ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿੱਖ ਪਰੰਪਰਾਵਾਂ ਅਤੇ ਵਿਰਾਸਤ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਹਨ। ਉਹ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ (President Iqbal Singh Lalpura) ਦੇ ਨਿਵਾਸ ਸਥਾਨ 'ਤੇ ਆਯੋਜਿਤ ਸਮਾਗਮ 'ਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਵਿਸ਼ੇਸ਼ ਅਰਦਾਸ ਵਿੱਚ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ, ‘ਤੁਸੀਂ ਸਾਰੇ ਜਾਣਦੇ ਹੋ ਕਿ ਮੈਂ ਪੰਜਾਬ ਵਿੱਚ ਇੱਕ ਕਾਰਕੁਨ ਵਜੋਂ ਲੰਮਾ ਸਮਾਂ ਬਿਤਾਇਆ ਹੈ। ਉਸ ਦੌਰਾਨ ਕਈ ਵਾਰ ਹਰਿਮੰਦਰ ਸਾਹਿਬ ਮੱਥਾ ਟੇਕਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ, ‘ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਸਾਨੂੰ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਤਿੰਨ ਸਾਲ ਪਹਿਲਾਂ ਅਸੀਂ ਵੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਦੇਸ਼-ਵਿਦੇਸ਼ ਵਿੱਚ ਪੂਰੀ ਧੂਮ-ਧਾਮ ਨਾਲ ਮਨਾਇਆ ਸੀ। ਪ੍ਰਧਾਨ ਮੰਤਰੀ ਨੇ ਕਿਹਾ, 'ਸਦੀਆਂ ਪਹਿਲਾਂ ਗੁਰੂਬਾਣੀ ਤੋਂ ਦੇਸ਼ ਨੂੰ ਜੋ ਮਾਰਗਦਰਸ਼ਨ ਮਿਲਿਆ, ਉਹ ਅੱਜ ਸਾਡੇ ਲਈ ਇੱਕ ਪਰੰਪਰਾ ਵੀ ਹੈ, ਵਿਸ਼ਵਾਸ ਵੀ ਹੈ ਅਤੇ ਇਹ ਇੱਕ ਵਿਕਸਤ ਭਾਰਤ ਦਾ ਸੰਕਲਪ ਵੀ ਹੈ।'