ਕੋਲਕਾਤਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੇ ਚੋਣ ਪ੍ਰਚਾਰ ਨੂੰ ਹੁਲਾਰਾ ਦੇਣ ਲਈ ਐਤਵਾਰ ਨੂੰ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਇੱਕ ਰੈਲੀ ਦਾ ਸੰਬੋਧਨ ਕਰਨਗੇ।
ਪ੍ਰਧਾਨ ਮੰਤਰੀ ਦੀ ਐਤਵਾਰ ਦੀ ਰੈਲੀ ਨੂੰ ਭਗਵੇਂ ਦਲ ਵੱਲੋਂ ਇਸ ਸਾਲ ਫਰਵਰੀ ਵਿੱਚ ਸ਼ੁਰੂ ਕੀਤੀ ਗਈ ‘ਪਰਿਵਰਤਨ ਯਾਤਰਾ’ ਦੀ ਸਮਾਪਤੀ ਮੰਨਿਆ ਜਾ ਰਿਹਾ ਹੈ। ਭਾਜਪਾ ਦੇ ਇੱਕ ਨੇਤਾ ਨੇ ਕਿਹਾ, ਪ੍ਰਧਾਨ ਮੰਤਰੀ ਬ੍ਰਿਗੇਡ ਪਰੇਡ ਗਰਾਉਂਡ ਵਿੱਚ ਰੈਲੀ ਦੇ ਨਾਲ ਹੀ ਚੋਣ ਮੁਹਿੰਮ ਦਾ ਆਗਾਜ਼ ਕਰਨਗੇ।