ਨਵੀਂ ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ-ਕਿਸਾਨ ਯੋਜਨਾ (Pradhan Mantri-Kisan Yojana) ਦੇ ਤਹਿਤ 10.09 ਕਰੋੜ ਕਿਸਾਨਾਂ ਨੂੰ 20,900 ਕਰੋੜ ਰੁਪਏ ਦੀ 10ਵੀਂ ਕਿਸ਼ਤ ਜਾਰੀ ਕੀਤੀ। ਪ੍ਰਧਾਨ ਮੰਤਰੀ (Prime Minister) ਨੇ ਵੀਡੀਓ ਕਾਨਫਰੰਸ ਰਾਹੀਂ ਆਯੋਜਿਤ ਪ੍ਰੋਗਰਾਮ ਵਿੱਚ ਲਾਭਪਾਤਰੀਆਂ ਨੂੰ ਇਹ ਰਾਸ਼ੀ ਜਾਰੀ ਕੀਤੀ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਪੀ.ਐੱਮ-ਕਿਸਾਨ ਯੋਜਨਾ (PM-Kisan Yojana) ਦੇ ਤਹਿਤ, ਯੋਗ ਕਿਸਾਨਾਂ (FARMERS) ਨੂੰ ਇੱਕ ਸਾਲ ਵਿੱਚ 6,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਹ ਰਕਮ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤੇ ਵਿੱਚ 2,000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ।
ਵਰਚੁਅਲ ਪ੍ਰੋਗਰਾਮ ਵਿੱਚ, ਮੋਦੀ ਨੇ 351 ਕਿਸਾਨ ਉਤਪਾਦਕ ਸੰਗਠਨਾਂ (FPOs) ਨੂੰ 14 ਕਰੋੜ ਰੁਪਏ ਤੋਂ ਵੱਧ ਦੀ ਇਕਵਿਟੀ ਗ੍ਰਾਂਟ ਵੀ ਜਾਰੀ ਕੀਤੀ। ਇਸ ਨਾਲ 1.24 ਲੱਖ ਕਿਸਾਨਾਂ (FARMERS) ਨੂੰ ਫਾਇਦਾ ਹੋਵੇਗਾ। ਨੌਂ ਰਾਜਾਂ ਦੇ ਮੁੱਖ ਮੰਤਰੀ, ਵੱਖ-ਵੱਖ ਰਾਜਾਂ ਦੇ ਮੰਤਰੀਆਂ ਅਤੇ ਖੇਤੀਬਾੜੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਇਸ ਪ੍ਰੋਗਰਾਮ ਵਿੱਚ ਵਰਚੁਅਲ ਤਰੀਕੇ ਨਾਲ ਹਿੱਸਾ ਲਿਆ।