ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab CM Capt Amarinder Singh) ਨੇ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Channi) ਅਤੇ ਰਾਜ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਕੈਪਟਨ ਦੀ ਇਹ ਟਿੱਪਣੀ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਰੱਦ ਹੋਣ ਤੋਂ ਬਾਅਦ ਆਈ ਹੈ (pm modi ferozpur program cancelled). ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਉਲੰਘਣ 'ਤੇ ਸਰਕਾਰ ਤੋਂ ਰਿਪੋਰਟ ਮੰਗੀ ਗਈ ਹੈ।
ਕੈਪਟਨ ਅਮਰਿੰਦਰ ਨੇ ਕਿਹਾ, ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਪੰਜਾਬ 'ਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ, ਤੁਹਾਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਪੂਰੀ ਨਾਕਾਮੀ ਸਾਹਮਣੇ ਆ ਚੁੱਕੀ ਹੈ।
ਅਮਰਿੰਦਰ ਸਿੰਘ ਅਨੁਸਾਰ, '... ਤੁਹਾਨੂੰ ਅਹੁਦਾ ਸੰਭਾਲਣ ਦਾ ਕੋਈ ਅਧਿਕਾਰ ਨਹੀਂ ਹੈ ਜਦੋਂ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪਾਕਿਸਤਾਨ ਦੀ ਸਰਹੱਦ ਤੋਂ ਸਿਰਫ 10 ਕਿਲੋਮੀਟਰ ਦੀ ਦੂਰੀ 'ਤੇ ਨਿਰਵਿਘਨ ਰਸਤਾ ਪ੍ਰਦਾਨ ਨਹੀਂ ਕਰ ਸਕਦੇ ਹੋ ਤਾਂ ਤੁਹਾਨੂੰ ਇਸ ਕੁਰਸੀ ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ, ਤੁਹਾਨੂੰ ਅਹੁਦਾ ਛੱਡ ਦੇਣਾ ਚਾਹੀਦਾ ਹੈ।