ਨਵੀਂ ਦਿੱਲੀ:ਗ੍ਰਹਿ ਮੰਤਰਾਲੇ ਨੇ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ (pm modi security breach inquiry) ਲਈ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਪੰਜਾਬ ਦੇ ਫਿਰੋਜ਼ਪੁਰ ਵਿੱਚ ਪੀਐਮ ਮੋਦੀ ਦੇ ਕਾਫ਼ਲੇ ਨੂੰ ਰੋਕਣ ਦੇ ਕਾਰਨਾਂ ਦੀ ਜਾਂਚ ਗ੍ਰਹਿ ਮੰਤਰਾਲੇ ਦੀ ਇੱਕ ਉੱਚ ਪੱਧਰੀ ਕਮੇਟੀ ਕਰੇਗੀ।
ਗ੍ਰਹਿ ਮੰਤਰਾਲੇ ਦਾ ਕਹਿਣਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ, ਪੰਜਾਬ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਵਿੱਚ ਗੰਭੀਰ ਖਾਮੀਆਂ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਕਾਰਨ ਵੀਵੀਆਈਪੀ ਦੀ ਸੁਰੱਖਿਆ ਨੂੰ ਗੰਭੀਰ ਖਤਰਾ ਪੈਦਾ ਹੋਇਆ।