ਚੰਡੀਗੜ੍ਹ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਰੈਲੀ ਰੱਦ ਹੋ ਗਈ, ਜਿਸ ਤੋਂ ਮਗਰੋਂ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਵਰਤੀ ਗਈ ਹੈ ਜਿਸ ਕਾਰਨ ਉਹਨਾਂ ਨੂੰ ਰੈਲੀ ਰੱਦ ਕਰਨੀ ਪਈ, ਜਿਸ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਜਵਾਬ ਵੀ ਮੰਗਿਆ। ਇਸ ਮਾਮਲੇ ਨੂੰ ਲੈ ਕੇ ਹੁਣ ਟਵੀਟ ਵਾਰ ਵੀ ਸ਼ੁਰੂ ਹੋ ਗਈ ਹੈ।
ਇਹ ਵੀ ਪੜੋ:ਚੰਨੀ ਨੂੰ ਲੈ ਕੇ ਭਾਜਪਾ ਦਾ ਜ਼ਬਰਦਸਤ ਹਮਲਾ, ਕਾਂਗਰਸ ਪੱਬਾਂ ਭਾਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਟਵੀਟ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਦਾਰ ਵੱਲਭ ਭਾਈ ਪਟੇਲ ਦੀਆਂ ਲਾਈਨਾ ਨੂੰ ਸ਼ੇਅਰ ਕਰਦੇ ਹੋਏ ਟਵੀਟ ਕੀਤਾ ਹੈ ਕਿ ’ਜਿਸਨੂੰ ਫਰਜ਼ ਨਾਲੋਂ ਜਾਨ ਦੀ ਪਰਵਾਹ ਹੁੰਦੀ ਹੈ, ਉਸਨੂੰ ਭਾਰਤ ਵਰਗੇ ਦੇਸ਼ ਵਿੱਚ ਵੱਡੀ ਜ਼ਿੰਮੇਵਾਰੀ ਨਹੀਂ ਲੈਣੀ ਚਾਹੀਦੀ!
ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦਾ ਟਵੀਟ
ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੀ ਸਰਦਾਰ ਵੱਲਭ ਭਾਈ ਪਟੇਲ ਦੀ ਤਸਵੀਰ ਸਾਂਝੀ ਕਰਦੇ ਹੋਏ ਟਵੀਟ ਕੀਤਾ ਹੈ ਕਿ ’ਜਿਸਨੂੰ ਫਰਜ਼ ਨਾਲੋਂ ਜਾਨ ਦੀ ਪਰਵਾਹ ਹੁੰਦੀ ਹੈ, ਉਸਨੂੰ ਭਾਰਤ ਵਰਗੇ ਦੇਸ਼ ਵਿੱਚ ਵੱਡੀ ਜ਼ਿੰਮੇਵਾਰੀ ਨਹੀਂ ਲੈਣੀ ਚਾਹੀਦੀ!
ਇਹ ਵੀ ਪੜੋ:PM security lapse case: SC ਜਾਰੀ ਕੀਤੇ ਇਹ ਨਿਰਦੇਸ਼ ਹੁਣ...
ਦੱਸ ਦੇਈਏ ਕਿ ਫਿਰੋਜ਼ਪੁਰ ਦੇ ਹੁਸੈਨੀਵਾਲਾ ਨੇੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਢਿੱਲ ਮੱਠ ਸਾਹਮਣੇ ਆਈ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਰਸਤਾ ਰੋਕੇ ਜਾਣ ਕਾਰਨ ਪ੍ਰਧਾਨ ਮੰਤਰੀ ਦਾ ਕਾਫਲਾ ਕਰੀਬ 20 ਮਿੰਟ ਤੱਕ ਫਲਾਈਓਵਰ ’ਤੇ ਫਸਿਆ ਰਿਹਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਤਾਇਨਾਤ ਐੱਸ.ਪੀ.ਜੀ. ਨੇ ਆਪਣੀ ਗੱਡੀ ਨੂੰ ਸੰਭਾਲ ਲਿਆ ਅਤੇ ਚਾਰੇ ਪਾਸੇ ਸੁਰੱਖਿਆ ਘੇਰਾ ਬਣਾ ਲਿਆ। ਸੁਰੱਖਿਆ ਵਿੱਚ ਢਿੱਲ ਦੇਣ ਤੋਂ ਬਾਅਦ, ਪੀਐਮ ਮੋਦੀ ਨੇ ਫਿਰੋਜ਼ਪੁਰ ਵਿੱਚ ਰੈਲੀ ਰੱਦ ਕਰ ਦਿੱਤੀ ਅਤੇ ਬਠਿੰਡਾ ਏਅਰਪੋਰਟ ਪਰਤ ਆਏ।