ਨਵੀਂ ਦਿੱਲੀ:ਸੰਸਦ ਦਾ ਵਿਸ਼ੇਸ਼ ਸੈਸ਼ਨ 2023 ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਸ਼ੇਸ਼ ਸੈਸ਼ਨ ਚ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ (PM Modi Speech In Old Parliament) ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਪੁਰਾਣੇ ਸਦਨ ਨੂੰ ਅਲਵਿਦਾ ਕਹਿ ਰਹੇ ਹਾਂ। ਇਹ ਇੱਕ ਭਾਵਨਾਤਮਕ ਪਲ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵੇਂ ਸਦਨ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਸਾਨੂੰ ਸਾਰਿਆਂ ਨੂੰ ਪੁਰਾਣੀ ਸੰਸਦ ਦੇ ਸੁਨਹਿਰੀ ਪਲਾਂ ਨੂੰ ਯਾਦ ਕਰਨਾ ਚਾਹੀਦਾ ਹੈ। ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ ਕਿਉਂਕਿ ਅਸੀਂ ਸਾਰੇ ਇਤਿਹਾਸਕ ਇਮਾਰਤ ਨੂੰ ਅਲਵਿਦਾ ਕਹਿ ਰਹੇ ਹਾਂ। ਸੰਸਦ ਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਇਹ ਇਮਾਰਤ ਕੌਂਸਲ ਦੀ ਜਗ੍ਹਾ ਹੁੰਦੀ ਸੀ। ਆਜ਼ਾਦੀ ਤੋਂ ਬਾਅਦ ਇਸ ਇਮਾਰਤ ਨੂੰ ਸੰਸਦ ਵਜੋਂ ਨਵੀਂ ਪਛਾਣ ਮਿਲੀ।
ਪੀਐਮ ਮੋਦੀ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਸ ਇਮਾਰਤ ਨੂੰ ਬਣਾਉਣ ਦਾ ਫੈਸਲਾ ਵਿਦੇਸ਼ੀ ਸ਼ਾਸਕਾਂ ਦਾ ਸੀ, ਪਰ ਸਾਨੂੰ ਇਹ ਵੀ ਨਹੀਂ ਭੁੱਲਣਾ ਚਾਹੀਦਾ ਕਿ ਇਸ ਇਮਾਰਤ ਦੇ ਨਿਰਮਾਣ ਵਿੱਚ ਦੇਸ਼ ਵਾਸੀਆਂ ਨੇ ਆਪਣਾ ਖੂਨ ਅਤੇ ਪਸੀਨੇ ਲਾਇਆ ਹੈ। ਇਸ ਦੇ ਨਾਲ ਹੀ ਸਾਡੇ ਦੇਸ਼ ਦਾ ਪੈਸਾ ਵੀ ਲਾਇਆ ਗਿਆ ਹੈ। ਲੋਕ ਸਭਾ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਦੀ ਇਹ ਯਾਤਰਾ ਕੀਮਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਨਵੀਂ ਇਮਾਰਤ ਵਿੱਚ ਚਲੇ ਗਏ ਤਾਂ ਵੀ ਇਸ ਸਦਨ ਦੀਆਂ ਯਾਦਾਂ ਸਾਡੇ ਮਨਾਂ ਵਿੱਚ ਹਮੇਸ਼ਾ ਰਹਿਣਗੀਆਂ। ਇਹ ਸਦਨ ਨਵੀਂ ਸੰਸਦ ਭਵਨ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।
ਜੀ-20 ਸੰਮੇਲਨ ਦਾ ਜ਼ਿਕਰ: ਸਦਨ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ (PM Modi) ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਕਰਨਾ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿਆਸਤਦਾਨਾਂ ਨੂੰ ਇੱਕ ਛੱਤ ਹੇਠ ਲਿਆਉਣਾ ਅਤੇ ਸਾਰਿਆਂ ਦੀ ਸਹਿਮਤੀ ਨਾਲ ਦਸਤਖਤ ਕਰਨਾ ਸਾਡੇ ਦੇਸ਼ ਦੀ ਤਾਕਤ ਨੂੰ ਦਰਸਾਉਂਦਾ ਹੈ। ਅੱਜ ਪੂਰੀ ਦੁਨੀਆ ਭਾਰਤ ਨੂੰ ਆਪਣਾ ਦੋਸਤ ਬਣਾਉਣਾ ਚਾਹੁੰਦੀ ਹੈ।
- IICC Inauguration: ਭਾਰਤ 'ਕਾਨਫਰੈਂਸ ਟੂਰਿਜ਼ਮ' ਲਈ ਆਪਣੇ ਆਪ ਨੂੰ ਤਿਆਰ ਕਰ ਰਿਹਾ ਹੈ: ਪੀਐਮ ਮੋਦੀ
- Special Session Of Parliament: ਸੰਸਦ ਦੇ ਵਿਸ਼ੇਸ਼ ਸੈਸ਼ਨ 'ਚ ਸ਼ਾਮਲ ਹੋਣਾ ਚਾਹੁੰਦੇ ਹਨ ਸੰਜੇ ਸਿੰਘ ਤੇ ਰਾਘਵ ਚੱਢਾ, ਮੁਅੱਤਲੀ ਰੱਦ ਹੋਣ ਦਾ ਕਰ ਰਹੇ ਨੇ ਇੰਤਜ਼ਾਰ
- Parliament Special Session 2023: ਪਾਰਲੀਮੈਂਟ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕਿਹਾ- ਦੇਸ਼ ਦੇ ਵਿਕਾਸ ਨੂੰ ਕੋਈ ਨਹੀਂ ਰੋਕ ਸਕਦਾ