ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰੀ ਬਾਲ ਪੁਰਸਕਾਰ ਦੇ ਜੇਤੂਆਂ ਨਾਲ ਗੱਲਬਾਤ (PM Modi to interact with Bal Puraskar awardees) ਕਰਨਗੇ। ਇਸ ਮੌਕੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਅਤੇ ਰਾਜ ਮੰਤਰੀ ਐਮ ਮਹਿੰਦਰਭਾਈ ਵੀ ਮੌਜੂਦ ਰਹਿਣਗੇ।
ਭਾਰਤ ਸਰਕਾਰ ਪ੍ਰਧਾਨ ਮੰਤਰੀ ਦੇ ਰਾਸ਼ਟਰੀ ਬਾਲ ਪੁਰਸਕਾਰ ਦੇ ਤਹਿਤ ਬਾਲ ਸ਼ਕਤੀ ਪੁਰਸਕਾਰ, ਨਵੀਨਤਾ, ਖੇਡਾਂ, ਕਲਾ ਅਤੇ ਸੱਭਿਆਚਾਰ, ਸਮਾਜ ਸੇਵਾ, ਸਕੂਲ ਖੇਤਰ ਅਤੇ ਬਹਾਦਰੀ ਦੇ ਖੇਤਰਾਂ ਵਿੱਚ ਬੇਮਿਸਾਲ ਕਾਬਲੀਅਤਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੀ ਹੈ। ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਹਰੇਕ ਜੇਤੂ ਨੂੰ ਇੱਕ ਲੱਖ ਰੁਪਏ ਦੀ ਨਕਦ ਰਾਸ਼ੀ ਅਤੇ ਇੱਕ ਸਰਟੀਫਿਕੇਟ ਦਿੱਤਾ ਜਾਂਦਾ ਹੈ।