ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਲਈ 14 ਫ਼ਰਵਰੀ ਨੂੰ ਪੰਜਾਬ ਦੌਰੇ ਉੱਤੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਲੋਕਾਂ ਅਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨ ਲਈ 14 ਫ਼ਰਵਰੀ ਨੂੰ ਜਲੰਧਰ ਪਹੁੰਚ ਰਹੇ ਹਨ, ਜਿੱਥੇ ਉਹ ਬਾਅਦ ਦੁਪਹਿਰ 2 ਵਜੇ ਚੋਣ ਮੀਟਿੰਗ ਨੂੰ ਸੰਬੋਧਨ ਕਰਨਗੇ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਹੋਣ ਵਾਲੀ ਵਰਚੁਅਲ ਰੈਲੀ ਨੂੰ ਰੱਦ ਕਰ ਦਿੱਤਾ ਗਿਆ ਸੀ। ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਚੋਣ ਕਮਿਸ਼ਨ ਕੁਝ ਦਿਨਾਂ 'ਚ ਰਾਹਤ ਦੇਵੇਗਾ, ਉਹ ਪੰਜਾਬ ਆ ਕੇ ਫਿਜ਼ੀਕਲ ਰੈਲੀ ਕਰਨਗੇ।
ਦੱਸ ਦਈਏ ਕਿ ਬੀਤੇ ਦਿਨ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਰਚੁਅਲ ਰੈਲੀ ਨੂੰ ਸੰਬੋਧਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ 'ਤੇ ਰਾਜ ਕਰਨ ਲਈ ਕੁਝ ਲੋਕਾਂ ਨੇ ਕਈ ਸਾਜ਼ਿਸ਼ਾਂ ਰਚੀਆਂ ਹਨ। ਗੁਰੂਆਂ ਦੀ ਧਰਤੀ ਨੂੰ ਦਹਿਸ਼ਤ ਦੀ ਅੱਗ ਵਿੱਚ ਝੋਕ ਦਿੱਤਾ ਗਿਆ।