ਨਵੀਂ ਦਿੱਲੀ/ਅਹਿਮਦਾਬਾਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੱਜ ਮਹਾਤਮਾ ਗਾਂਧੀ (Mahatma Gandhi) ਦੀ ਜਯੰਤੀ ਦੇ ਮੌਕੇ 'ਤੇ ਰਾਜ ਘਾਟ ਜਾ ਕੇ ਰਾਸ਼ਟਰਪਿਤਾ ਨੂੰ ਸ਼ਰਧਾਂਜਲੀ ਦੇਣਗੇ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਵੀਡੀਓ ਕਾਨਫਰੰਸ ਰਾਹੀਂ ਗੁਜਰਾਤ (Gujarat) ਵਿੱਚ ਜਲ ਜੀਵਨ ਮਿਸ਼ਨ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ।
ਇਹ ਜਾਣਕਾਰੀ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ ਹੈ। ਕੇਂਦਰ ਸਰਕਾਰ ਦੇ ਜਲ ਜੀਵਨ ਮਿਸ਼ਨ ਦਾ ਟੀਚਾ 2024 ਤੱਕ ਪੇਂਡੂ ਭਾਰਤ ਦੇ ਸਾਰੇ ਘਰਾਂ ਨੂੰ ਨਲ ਕੁਨੈਕਸ਼ਨਾਂ ਰਾਹੀਂ ਸੁਰੱਖਿਅਤ ਅਤੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਹੈ। ਮੋਦੀ ਦਿਨ ਦੇ ਕਰੀਬ 11 ਵਜੇ ਬਨਾਸਕਾਂਠਾ ਜ਼ਿਲ੍ਹੇ ਦੇ ਪਾਲਨਪੁਰ ਤਾਲੁਕਾ ਦੇ ਪਿੰਪਲੀ ਪਿੰਡ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਕੁਝ ਹੋਰ ਰਾਜਾਂ ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕਰਨਗੇ।