ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (pm narendra modi) ਨੇ ਅੱਜ ਸਵੇਰੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ (former Prime Minister Dr. Manmohan Singh) ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬੁਖਾਰ ਅਤੇ ਕਮਜ਼ੋਰੀ ਤੋਂ ਬਾਅਦ ਮੰਗਲਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਅਤੇ ਲਿਖਿਆ, “ਮੈਂ ਡਾ. ਮਨਮੋਹਨ ਸਿੰਘ ਜੀ ਦੀ ਚੰਗੀ ਸਿਹਤ ਅਤੇ ਜਲਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ।"
ਪਾਰਟੀ ਸੂਤਰਾਂ ਮੁਤਾਬਿਕ ਮਨਮੋਹਨ ਸਿੰਘ ਨੂੰ ਦੋ ਦਿਨ ਪਹਿਲਾਂ ਬੁਖਾਰ ਹੋ ਗਿਆ ਸੀ। ਬੁਖਾਰ ਘੱਟ ਹੋਣ ਤੋਂ ਬਾਅਦ ਉਹ ਕਮਜ਼ੋਰ ਮਹਿਸੂਸ ਕਰ ਰਹੇ ਸੀ। ਮੰਗਲਵਾਰ ਨੂੰ ਡਾਕਟਰਾਂ ਦੀ ਸਲਾਹ 'ਤੇ ਉਨ੍ਹਾਂ ਨੂੰ ਏਮਜ਼ ’ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਡਾਕਟਰਾਂ ਦੀ ਦੇਖ ਰੇਖ ਵਿੱਚ ਰੱਖਿਆ ਗਿਆ ਹੈ ਅਤੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ। ਇਸ ਤੋਂ ਪਹਿਲਾਂ ਸਿਹਤ ਮੰਤਰੀ ਮਨਸੁਖ ਮੰਡਵੀਆ (Union Health Minister Mansukh Mandaviya) ਵੀ ਸਾਬਕਾ ਪ੍ਰਧਾਨ ਮੰਤਰੀ ਨੂੰ ਮਿਲਣ ਏਮਜ਼ ਗਏ ਸੀ।