ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਪ੍ਰੋਫਾਈਲ ਤਸਵੀਰ ਨੂੰ ਬਦਲ ਕੇ ਰਾਸ਼ਟਰੀ ਝੰਡੇ 'ਤਿਰੰਗੇ' ਦੀ ਤਸਵੀਰ ਕਰ ਦਿੱਤੀ ਹੈ। ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਤਿਰੰਗਾ ਉਤਸਵ ਮਨਾਉਣ ਲਈ ਇੱਕ ਲਹਿਰ ਦੇ ਰੂਪ ਵਿੱਚ ਅਜਿਹਾ ਕਰਨ ਦੀ ਵੀ ਅਪੀਲ ਕੀਤੀ ਹੈ। ਪੀਐਮ ਮੋਦੀ ਨੇ ਐਤਵਾਰ ਨੂੰ ਹਰ ਘਰ ਵਿੱਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਓ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਪ੍ਰੋਫਾਈਲ ਬਦਲੀਏ ਅਤੇ ਇਸ ਵਿਲੱਖਣ ਕੋਸ਼ਿਸ਼ ਦਾ ਸਮਰਥਨ ਕਰੀਏ। ਜੋ ਸਾਡੇ ਪਿਆਰੇ ਦੇਸ਼ ਅਤੇ ਸਾਡੇ ਵਿਚਕਾਰ ਸਬੰਧ ਨੂੰ ਗੂੜ੍ਹਾ ਕਰੇਗਾ।
ਗ੍ਰਹਿ ਮੰਤਰੀ ਨੇ ਹਰੀ ਝੰਡੀ ਦਿਖਾਈ: ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਹਿਮਦਾਬਾਦ 'ਚ 'ਹਰ ਘਰ ਤਿਰੰਗਾ' ਮੁਹਿੰਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੌਰਾਨ ਪੀਐਮ ਮੋਦੀ ਨੇ ਪੂਰੇ ਦੇਸ਼ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ। 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' 15 ਅਗਸਤ 2023 ਨੂੰ ਸਮਾਪਤ ਹੋਵੇਗਾ। ਸ਼ਾਹ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲ ਤੋਂ ਲੈ ਕੇ 100 ਸਾਲ ਤੱਕ ਅਸੀਂ ਭਾਰਤ ਨੂੰ ਹਰ ਖੇਤਰ ਵਿੱਚ ਮਹਾਨ ਬਣਾਉਣ ਲਈ ਜੀਵਾਂਗੇ।