ਚੰਡੀਗੜ੍ਹ: ਬ੍ਰਿਟੇਨ ਦੀਆਂ ਉਪ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਦੀ ਵਰਤੋਂ ਨੂੰ ਲੈ ਕੇ ਬ੍ਰਿਟੇਨ ਦੇ ਵਿੱਚ ਵੱਡਾ ਵਿਵਾਦ ਪੈਦਾ ਹੋ ਗਿਆ ਹੈ। ਪੀਐਮ ਮੋਦੀ ਦੀ ਤਸਵੀਰ ਦੀ ਵਰਤੋਂ ਨੂੰ ਲੈਕੇ ਭਾਰਤੀ ਪ੍ਰਵਾਸੀਆਂ ਦੇ ਵੱਲੋਂ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ। ਬ੍ਰਿਟੇਨ ਦੀ ਲੇਬਰ ਪਾਰਟੀ ਦੇ ਵੱਲੋਂ ਇਸ ਤਸਵੀਰ ਦੀ ਵਰਤੋਂ ਕੀਤੀ ਗਈ ਸੀ। ਇਸਦੇ ਚੱਲਦੇ ਹੀ ਪ੍ਰਵਾਸੀ ਭਾਰਤੀਆਂ ਨੇ ਲੇਬਰ ਪਾਰਟੀ ਨੂੰ ਭਾਰਤ ਵਿਰੋਧੀ ਕਰਾਰ ਵੀ ਦੇ ਦਿੱਤਾ ਹੈ।
ਵੇਸਟ ਯਾਰਕਸ਼ਾਇਰ ਵਿੱਚ ਬਾਟਲੀ ਤੇ ਸਪੇਨ ਵਿੱਚ ਹੋਣ ਵਾਲੀਆਂ ਉਪ ਚੋਣਾਂ ਦੇ ਪ੍ਰਚਾਰ ਦੌਰਾਨ ਪ੍ਰਚਾਰ ਸਮੱਗਰੀ ਲੀਫਲੇਟ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 2019 ਚ ਜੀ ਸੰਮੇਲਨ ਵਿੱਚ ਕੰਜਰਵੇਟਿਵ ਪਾਰਟੀ ਦੇ ਆਗੂ ਤੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਦੇ ਨਾਲ ਹੱਥ ਮਿਲਾਉਂਦੇ ਦੀ ਤਸਵੀਰ ਛਪੀ ਹੈ। ਇਸਦੇ ਨਾਲ ਟੋਰੀ ਤੋਂ ਸਾਂਸਦ ਦੇ ਬਾਰੇ ਵਿੱਚ ਇੱਕ ਸੰਦੇਸ਼ ਲਿਖਿਆ ਹੈ ਕਿ ਉਨ੍ਹਾਂ ਨੂੰ ਬਚ ਕੇ ਰਹਿਣਾ ਚਾਹੀਦਾ ਹੈ।
ਟੋਰੀ ਦੇ ਸੰਸਦ ਮੈਂਬਰ ਰਿਚਰਡ ਹੋਲਡਨ ਨੇ ਟਵਿਟਰ 'ਤੇ ਇਸ ਦੀ ਇਕ ਤਸਵੀਰ ਪੋਸਟ ਕੀਤੀ, ਜਿਸ ਨਾਲ ਸੋਸ਼ਲ ਮੀਡੀਆ 'ਤੇ ਕਾਫੀ ਵਿਵਾਦ ਹੋ ਗਿਆ। ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਇਸ ਦਾ ਅਰਥ ਇਹ ਹੈ ਕਿ ਲੇਬਰ ਪਾਰਟੀ ਦੇ ਆਗੂ ਸਰ ਕੀਰ ਸਟਾਰਮਰ ਨੂੰ ਪੀਐਮ ਮੋਦੀ ਨਾਲ ਹੱਥ ਮਿਲਾਉਂਦੇ ਨਹੀਂ ਦੇਖਿਆ ਜਾਵੇਗਾ।