ਪੰਜਾਬ

punjab

ETV Bharat / bharat

ਪੀਐਮ ਮੋਦੀ ਦੀ ਅੱਜ ਹੋਣ ਵਾਲੀ ਵਰਚੁਅਲ ਰੈਲੀ ਰੱਦ - PM Modi in punjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਹੋਣ ਵਾਲੀ ਵਰਚੁਅਲ ਰੈਲੀ ਰੱਦ ਕਰ ਦਿੱਤੀ ਗਈ ਹੈ।

PM Modi's virtual rally to be cancelled today
PM Modi's virtual rally to be cancelled today

By

Published : Feb 9, 2022, 9:48 AM IST

Updated : Feb 9, 2022, 10:01 AM IST

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਹੋਣ ਵਾਲੀ ਵਰਚੁਅਲ ਰੈਲੀ ਰੱਦ ਕਰ ਦਿੱਤੀ ਗਈ ਹੈ। ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਚੋਣ ਕਮਿਸ਼ਨ ਕੁਝ ਦਿਨਾਂ 'ਚ ਰਾਹਤ ਦੇਵੇਗਾ, ਉਹ ਪੰਜਾਬ ਆ ਕੇ ਫਿਜ਼ੀਕਲ ਰੈਲੀ ਕਰਨਗੇ। ਇਸ ਦੇ ਮੱਦੇਨਜ਼ਰ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਆ ਕੇ ਪੰਜਾਬ ਵਿੱਚ ਚੋਣ ਪ੍ਰਚਾਰ ਕਰ ਸਕਦੇ ਹਨ।

ਦੱਸ ਦਈਏ ਕਿ ਬੀਤੇ ਦਿਨ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਰਚੁਅਲ ਰੈਲੀ ਨੂੰ ਸੰਬੋਧਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ 'ਤੇ ਰਾਜ ਕਰਨ ਲਈ ਕੁਝ ਲੋਕਾਂ ਨੇ ਕਈ ਸਾਜ਼ਿਸ਼ਾਂ ਰਚੀਆਂ ਹਨ। ਗੁਰੂਆਂ ਦੀ ਧਰਤੀ ਨੂੰ ਦਹਿਸ਼ਤ ਦੀ ਅੱਗ ਵਿੱਚ ਝੋਕ ਦਿੱਤਾ ਗਿਆ।

ਇਸ ਤੋਂ ਬਾਅਦ ਅੱਜ ਯਾਨੀ 9 ਫ਼ਰਵਰੀ ਨੂੰ ਉਨ੍ਹਾਂ ਨੇ ਜਲੰਧਰ, ਕਪੂਰਥਲਾ ਅਤੇ ਬਠਿੰਡਾ ਦੀਆਂ ਲੋਕ ਸਭਾ ਸੀਟਾਂ ਨੂੰ ਸੰਬੋਧਨ ਕਰਨਾ ਸੀ, ਜੋ ਕਿ ਰੱਦ ਹੋ ਗਈ ਹੈ।

ਭਾਜਪਾ ਦੀ ਰਣਨੀਤੀ ਮੁਤਾਬਕ ਬਠਿੰਡਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਪਟਿਆਲਾ ਵਿੱਚ ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੌਮੀ ਪ੍ਰਧਾਨ ਜੇਪੀ ਨੱਡਾ ਦੀਆਂ ਰੈਲੀਆਂ ਹੋਣਗੀਆਂ। ਜੇਕਰ ਸਿਆਸੀ ਰੈਲੀਆਂ 'ਤੇ ਪਾਬੰਦੀ ਹਟਾਈ ਜਾਂਦੀ ਹੈ, ਤਾਂ ਪ੍ਰਧਾਨ ਮੰਤਰੀ ਪੰਜਾਬ ਆ ਕੇ ਰੈਲੀ ਨੂੰ ਸੰਬੋਧਨ ਕਰਨਗੇ। ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਸ਼ਹਿਰੀ ਸੀਟਾਂ ਹਨ, ਜਿਨ੍ਹਾਂ 'ਤੇ ਭਾਜਪਾ ਧਿਆਨ ਕੇਂਦਰਿਤ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਪੀਐਮ ਮੋਦੀ 5 ਜਨਵਰੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਦਾ ਬਿਗਲ ਵਜਾਉਣ ਆਏ ਸਨ। ਉਨ੍ਹਾਂ ਨੇ ਫਿਰੋਜ਼ਪੁਰ ਵਿੱਚ ਰੈਲੀ ਕਰਨੀ ਸੀ। ਹਾਲਾਂਕਿ ਰਸਤੇ 'ਚ ਹਾਈਵੇਅ ਜਾਮ ਹੋਣ ਕਾਰਨ ਉਨ੍ਹਾਂ ਦਾ ਕਾਫ਼ਲਾ ਪਿਆਰੇਆਣਾ ਫਲਾਈਓਵਰ 'ਤੇ ਹੀ ਫਸ ਗਿਆ। ਜਿੱਥੇ ਉਹ ਕਰੀਬ 20 ਮਿੰਟ ਖੜ੍ਹੇ ਰਹਿਣ ਤੋਂ ਬਾਅਦ ਵਾਪਸ ਆ ਗਏ। ਇਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ 'ਚ ਕੁਤਾਹੀ ਦਾ ਮੁੱਦਾ ਉੱਠਿਆ। ਸੁਪਰੀਮ ਕੋਰਟ ਦੀ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਬਣੀ ਕਮੇਟੀ ਫਿਲਹਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ:ਭਾਰਤ-ਪਾਕਿ ਸਰਹੱਦ ’ਤੇ ਡਰੋਨ ਰਾਹੀ ਸੁੱਟੀ ਗਈ ਵਿਸਫੋਟਕ ਸਮੱਗਰੀ, BSF ਵੱਲੋਂ ਸਰਚ ਮੁਹਿੰਮ ਜਾਰੀ

Last Updated : Feb 9, 2022, 10:01 AM IST

ABOUT THE AUTHOR

...view details