ਜੈਪੁਰ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਜੈਪੁਰ ਵਿੱਚ 58ਵੀਂ ਡੀਜੀ-ਆਈਜੀ ਕਾਨਫਰੰਸ ਨੂੰ ਸੰਬੋਧਨ ਕੀਤਾ। ਨਵੇਂ ਅਪਰਾਧਿਕ ਕਾਨੂੰਨਾਂ ਦਾ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨ ਅਪਰਾਧਿਕ ਨਿਆਂ ਪ੍ਰਣਾਲੀ ਵਿਚ ਨਵੇਂ ਪੈਰਾਡਾਈਮ ਸਥਾਪਿਤ ਕਰਨਗੇ। ਇਹ ਨਵੇਂ ਕਾਨੂੰਨ 'ਨਾਗਰਿਕ ਪਹਿਲਾਂ, ਸਨਮਾਨ ਪਹਿਲਾਂ ਅਤੇ ਨਿਆਂ ਪਹਿਲਾਂ' ਦੇ ਸੰਕਲਪ ਨਾਲ ਬਣਾਏ ਗਏ ਹਨ। ਹੁਣ ਪੁਲਿਸ ਨੂੰ ਡੰਡੇ ਦੀ ਬਜਾਏ ਡੇਟਾ ਨੂੰ ਆਪਣਾ ਹਥਿਆਰ ਬਣਾਉਣ ਦੀ ਲੋੜ ਹੈ।
ਉਨ੍ਹਾਂ ਨੇ ਸਾਰੇ ਰਾਜਾਂ ਦੇ ਡੀਜੀਪੀਜ਼ ਨੂੰ ਕਲਪਨਾਤਮਕ ਤੌਰ 'ਤੇ ਸੋਚਣ ਅਤੇ ਨਵੇਂ ਅਪਰਾਧ ਕਾਨੂੰਨਾਂ ਪਿੱਛੇ ਭਾਵਨਾਤਮਕ ਪਹਿਲੂ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚਾਉਣ ਲਈ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਔਰਤਾਂ ਦੀ ਸੁਰੱਖਿਆ ਵੱਲ ਧਿਆਨ ਦੇਣ। ਉਨ੍ਹਾਂ ਆਮ ਲੋਕਾਂ ਅਤੇ ਪੁਲਿਸ ਦਰਮਿਆਨ ਸੰਚਾਰ ਨੂੰ ਬਿਹਤਰ ਬਣਾਉਣ ਲਈ ਖੇਡ ਮੁਕਾਬਲੇ ਕਰਵਾਉਣ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਰਹੱਦ ਦੇ ਨੇੜੇ ਰਹਿੰਦੇ ਨਾਗਰਿਕਾਂ ਨਾਲ ਬਿਹਤਰ ਸੰਚਾਰ ਸਥਾਪਿਤ ਕਰਨ ਕਿਉਂਕਿ ਸਰਹੱਦ ਦੇ ਨੇੜੇ ਵਸਦੇ ਪਿੰਡ ਵਾਸੀ ਦੇਸ਼ ਦੇ ਪਹਿਲੇ ਪਿੰਡ ਵਾਸੀ ਹਨ। ਪੀਐਮ ਮੋਦੀ ਨੇ ਸ਼ਾਨਦਾਰ ਸੇਵਾਵਾਂ ਲਈ ਪੁਲਿਸ ਮੈਡਲ ਪ੍ਰਦਾਨ ਕੀਤੇ ਅਤੇ ਤਿੰਨ ਦਿਨਾਂ ਡੀਜੀ-ਆਈਜੀ ਕਾਨਫਰੰਸ ਦੀ ਸਮਾਪਤੀ ਕੀਤੀ