ਪੰਜਾਬ

punjab

ETV Bharat / bharat

ਪ੍ਰਧਾਨ ਮੰਤਰੀ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਵਾਰੰਗਲ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

PM Modi visits Telangana
PM Modi visits Telangana

By

Published : Jul 8, 2023, 12:32 PM IST

ਹੈਦਰਾਬਾਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵਾਰੰਗਲ ਦੇ ਭਦਰਕਾਲੀ ਮੰਦਰ ਦੇ ਦਰਸ਼ਨ ਕੀਤੇ ਅਤੇ ਇੱਥੇ ਪੂਜਾ ਅਰਚਨਾ ਕੀਤੀ। ਉਹ ਸ਼ਨੀਵਾਰ ਨੂੰ ਵਾਰੰਗਲ 'ਚ 6,100 ਕਰੋੜ ਰੁਪਏ ਦੇ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।

ਪ੍ਰਧਾਨ ਮੰਤਰੀ ਮੋਦੀ ਦਾ ਇਸ ਸਾਲ ਇਸ ਚੋਣ ਰਾਜ ਦਾ ਇਹ ਤੀਜਾ ਦੌਰਾ ਹੈ। ਇਸ ਤੋਂ ਪਹਿਲਾਂ ਉਹ ਜਨਵਰੀ ਅਤੇ ਅਪ੍ਰੈਲ 'ਚ ਤੇਲੰਗਾਨਾ ਆਏ ਸਨ। ਪਾਰਟੀ ਸੂਤਰਾਂ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੂਬਾ ਇਕਾਈ ਦੇ ਨਵ-ਨਿਯੁਕਤ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਅੱਜ ਪ੍ਰਧਾਨ ਮੰਤਰੀ ਦੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੀਨੀਅਰ ਆਗੂਆਂ ਨਾਲ ਵਾਰੰਗਲ ਲਈ ਰਵਾਨਾ ਹੋ ਗਏ।

ਵੀਰਵਾਰ ਨੂੰ ਜਾਰੀ ਇਕ ਅਧਿਕਾਰਤ ਬਿਆਨ ਦੇ ਅਨੁਸਾਰ, ਪ੍ਰਧਾਨ ਮੰਤਰੀ 500 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੀ ਰੇਲਵੇ ਵੈਗਨ ਨਿਰਮਾਣ ਇਕਾਈ ਕਾਜ਼ੀਪੇਟ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਆਧੁਨਿਕ ਨਿਰਮਾਣ ਇਕਾਈ ਵਿੱਚ ਉੱਨਤ ਵੈਗਨ ਨਿਰਮਾਣ ਸਮਰੱਥਾ ਹੋਵੇਗੀ। ਇਸ ਨਾਲ ਸਥਾਨਕ ਰੁਜ਼ਗਾਰ ਪੈਦਾ ਕਰਨ ਵਿੱਚ ਮਦਦ ਮਿਲੇਗੀ। ਪ੍ਰਧਾਨ ਮੰਤਰੀ ਦੇ ਵਾਰੰਗਲ ਦੌਰੇ ਦੇ ਮੱਦੇਨਜ਼ਰ ਤੇਲੰਗਾਨਾ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਡਾਇਰੈਕਟਰ ਜਨਰਲ ਅੰਜਨੀ ਕੁਮਾਰ ਨੇ ਵਾਰੰਗਲ ਦੇ ਕਮਿਸ਼ਨਰ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕੀਤੀ। ਕੁਮਾਰ ਨੇ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਨਾ ਹੋਵੇ।

ਵਾਰੰਗਲ ਪੁਲਿਸ ਕਮਿਸ਼ਨਰ ਏ.ਵੀ.ਰੰਗਨਾਥ ਨੇ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਨਾਲ ਹੀ ਮਾਮੂਨੂਰ, ਭਦਰਕਾਲੀ ਮੰਦਰ ਅਤੇ ਆਰਟਸ ਕਾਲਜ ਵਿਖੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਰੰਗਨਾਥ ਨੇ 'ਪੀਟੀਆਈ-ਭਾਸ਼ਾ' ਨੂੰ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ 'ਚ 3500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇੱਕ ਟ੍ਰੈਫਿਕ ਐਡਵਾਈਜ਼ਰੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਵਾਰੰਗਲ ਨੂੰ 6 ਤੋਂ 8 ਜੁਲਾਈ ਤੱਕ ਨੋ-ਫਲਾਈ ਜ਼ੋਨ ਘੋਸ਼ਿਤ ਕੀਤਾ ਗਿਆ ਹੈ। (ਪੀਟੀਆਈ-ਭਾਸ਼ਾ)

ABOUT THE AUTHOR

...view details