ਹੈਦਰਾਬਾਦ ਡੈਸਕ: ਪੰਜਾਬ ਦੇ ਸੀਐਮ ਦਾ ਅੱਜ 50ਵਾਂ ਜਨਮਦਿਨ ਹੈ। ਮੁੱਖ ਮੰਤਰੀ ਮਾਨ ਅੱਜ ਆਪਣੇ ਜੱਦੀ ਪਿੰਡ ਸਤੌਜ ਹੀ ਰਹਿਣਗੇ। ਜਿੱਥੇ ਉਨ੍ਹਾਂ ਨੂੰ ਸਿਆਸੀ ਨੇਤਾਵਾਂ ਵਲੋਂ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਆਪਣੇ ਪਤੀ ਭਗਵੰਤ ਮਾਨ ਨੇ ਇਸ ਖਾਸ ਮੌਕੇ ਵਧਾਈ ਦਿੱਤੀ ਹੈ। ਮਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਪੋਸਟ ਸਾਂਝੀ ਕਰਦੇ ਹੋਏ ਵਧਾਈ ਦਿੱਤੀ।
ਪੀਐਮ ਮੋਦੀ ਨੇ ਦਿੱਤੀ ਵਧਾਈ: ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਐਕਸ ਉੱਤੇ ਟਵੀਟ ਕਰਦਿਆ ਲਿਖਿਆ ਕਿ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀ ਵਧਾਈ। ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਮੀ ਉਮਰ ਦੀ ਕਾਮਨਾ ਕਰਦਾ ਹਾਂ।
ਓਮ ਬਿਰਲਾ ਨੇ ਦਿੱਤੀ ਜਨਮਦਿਨ ਦੀ ਵਧਾਈ: ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਐਕਸ ਉੱਤੇ ਭਗਵੰਤ ਮਾਨ ਨੂੰ ਜਨਮਦਿਨ ਮੌਕੇ ਵਧਾਈ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਜੀ ਨੂੰ ਜਨਮਦਿਨ ਦੀਆਂ ਵਧਾਈਆਂ। ਤੁਸੀ ਸਿਹਤਮੰਦ ਰਹੋ ਅਤੇ ਲੰਮੀ ਓਮਰ ਹੋਵੇ, ਅਜਿਹੀ ਵੀ ਪ੍ਰਮਾਤਮਾ ਤੋਂ ਮੰਗਲ ਕਾਮਨਾ ਕਰਦਾ ਹਾਂ।
ਆਪ ਸੁਪ੍ਰੀਮੋ ਤੇ ਦਿੱਲੀ ਦੇ ਸੀਐਮ ਕੇਜਰੀਵਾਲ ਨੇ ਛੋਟੇ ਭਰਾ ਲਈ ਕੀਤੀ ਪੋਸਟ:ਆਪ ਸੁਪ੍ਰੀਮੋ ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਪੋਸਟ ਸਾਂਝੀ ਕਰਦੇ ਹੋਏ ਭਗਵੰਤ ਮਾਨ ਨੂੰ ਜਨਮਦਿਨ ਦੀ ਵਧਾਈ ਦਿੱਤੀ।
ਪੰਜਾਬ ਦੇ ਹਰ ਦਿਲ ਦੇ ਪਿਆਰੇ ਮੁੱਖ ਮੰਤਰੀ ਅਤੇ ਛੋਟੇ ਭਰਾ। @ਭਗਵੰਤ ਮਾਨ, ਤੁਹਾਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ। ਸ਼੍ਰੀ ਵਾਹਿਗੁਰੂ ਜੀ ਦੀ ਮੇਹਰ ਸਦਕਾ ਤੁਸੀਂ ਤੰਦਰੁਸਤ ਅਤੇ ਖੁਸ਼ ਰਹੋ। ਇਸੇ ਹੀ ਉਤਸ਼ਾਹ ਅਤੇ ਮਿਹਨਤ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੇ ਰਹੋ, ਪੰਜਾਬ ਦੇ ਲੋਕ ਤੁਹਾਨੂੰ ਬਹੁਤ ਪਿਆਰ ਕਰਦੇ ਹਨ।
ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਕੀਤੀ ਪੋਸਟ: ਚੰਗੀ ਸਿਹਤ ਤੇ ਖੁਸ਼ਹਾਲ ਜੀਵਨ ਦੀ ਅਰਦਾਸ ਕਰਦੇ ਹੋਏ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।
ਆਪ ਲੀਡਰਸ਼ਿਪ ਨੇ ਵੀ ਦਿੱਤੀ ਵਧਾਈ: ਉੱਥੇ ਹੀ, ਕੈਬਨਿਟ ਮੰਤਰੀ ਅਮਨ ਅਰੋੜਾ, ਮੀਤ ਹੇਅਰ, ਡਾ. ਬਲਬੀਰ ਸਿੰਘ, ਅਨਮੋਲ ਗਗਨ ਮਾਨ ਸਣੇ ਹੋਰ ਪੰਜਾਬ ਦੀ ਆਪ ਲੀਡਰਸ਼ਿਪ ਨੇ ਵੀ ਸੀਐਮ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ।
ਸਿਆਸੀ ਕਰੀਅਰ:ਫਿਰ ਸਾਲ 2012 ਦੌਰਾਨ ਭਗਵੰਤ ਮਾਨ ਨੇ ਪੀਪੀਪੀ ਤੋਂ ਹਲਕਾ ਲਹਿਰਾ ਕੇ ਵਿਧਾਨ ਸਭਾ ਚੋਣ ਲੜੀ। ਪਹਿਲੀ ਚੋਣ ਵਿਚ ਭਗਵੰਤ ਰਜਿੰਦਰ ਕੌਰ ਭੱਠਲ ਤੋਂ ਹਾਰ ਗਏ ਸਨ। 2014 'ਚ ਸੰਗਰੂਰ ਤੋਂ 'ਆਪ' ਦੀ ਟਿਕਟ 'ਤੇ ਲੋਕ ਸਭਾ ਚੋਣ ਲੜੀ ਅਤੇ ਜਿੱਤੇ। ਸਾਲ 2019 ਵਿੱਚ ਉਹ ਲਗਾਤਾਰ ਦੂਜੀ ਜਿੱਤ ਦਰਜ ਕਰਕੇ ਸੰਸਦ ਵਿੱਚ ਪਹੁੰਚੇ ਸਨ। ਸਾਲ 2022 ਵਿੱਚ ਧੂਰੀ ਤੋਂ ਵਿਧਾਨ ਸਭਾ ਚੋਣ ਲੜੀ ਅਤੇ 50 ਹਜ਼ਾਰ ਤੋਂ ਵੱਧ ਦੇ ਫ਼ਰਕ ਨਾਲ ਜਿੱਤੇ। ਸਾਲ 2019 'ਚ ਭਗਵੰਤ ਮਾਨ ਨੇ ਮੁੜ ਲੋਕ ਸਭਾ ਚੋਣ ਲੜੀ ਅਤੇ ਜਿੱਤ ਹਾਸਲ ਕੀਤੀ। ਇਸ ਵਾਰ ਭਗਵੰਤ ਮਾਨ ਵਿਧਾਨ ਸਭਾ ਚੋਣ ਲੜੇ ਅਤੇ ਜਿੱਤੇ। ਚੋਣਾਂ ਤੋਂ ਪਹਿਲਾਂ ਪਾਰਟੀ ਨੇ ਭਗਵੰਤ ਮਾਨ ਨੂੰ ਸੀਐਮ ਚਿਹਰਾ ਬਣਾਇਆ ਸੀ। ਪਾਰਟੀ ਨੇ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਾਰਟੀ ਨੇ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਜਿੱਤੀਆਂ ਹਨ। ਸੱਤਾਧਾਰੀ ਕਾਂਗਰਸ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ।