ਲਾਹੌਲ-ਸਪੀਤੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫ਼ੌਜੀਆਂ ਨਾਲ ਦਿਵਾਲੀ ਮਨਾਉਣ ਹਿਮਾਚਲ ਪ੍ਰਦੇਸ਼ ਦੇ ਲੇਪਚਾ ਪੁੱਜੇ। ਇੱਥੇ ਪੀਐਮ ਹਰ ਸਾਲ ਸੈਨਿਕਾਂ ਨਾਲ ਦਿਵਾਲੀ ਮਨਾ ਰਹੇ ਹਨ। ਪ੍ਰਧਾਨ ਮੰਤਰੀ ਨੇ ਇਸ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਵੀ ਸ਼ੇਅਰ ਕੀਤੀਆਂ ਹਨ। ਟਵਿੱਟਰ 'ਤੇ ਪੋਸਟ ਸ਼ੇਅਰ ਕਰਦੇ ਹੋਏ ਪੀਐਮ ਨੇ ਲਿਖਿਆ ਕਿ 'ਸਾਡੇ ਬਹਾਦਰ ਸੁਰੱਖਿਆ ਬਲਾਂ ਨਾਲ ਦੀਵਾਲੀ ਮਨਾਉਣ ਹਿਮਾਚਲ ਪ੍ਰਦੇਸ਼ ਦੇ ਲੇਪਚਾ ਪਹੁੰਚੇ' ਪੀਐਮ ਮੋਦੀ ਨੇ ਸਾਰੇ ਦੇਸ਼ਵਾਸੀਆਂ ਨੂੰ ਦਿਵਾਲੀ ਦੀ ਵਧਾਈ ਦਿੱਤੀ ਹੈ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਸਾਲ ਦੇਸ਼ ਦੇ ਬਹਾਦਰਾਂ ਨਾਲ ਦਿਵਾਲੀ ਮਨਾਉਂਦੇ ਹਨ।
ਇਸ ਤੋਂ ਪਹਿਲਾਂ ਅਜਿਹੀਆਂ ਖਬਰਾਂ ਆਈਆਂ ਸਨ ਕਿ ਪ੍ਰਧਾਨ ਮੰਤਰੀ ਫੌਜੀਆਂ ਨਾਲ ਦਿਵਾਲੀ ਮਨਾਉਣ ਜੰਮੂ-ਕਸ਼ਮੀਰ ਜਾ ਸਕਦੇ ਹਨ। ਜੰਮੂ ਦੇ ਜਯੋਧੀਆਂ ਦੇ ਰਖਖ ਮੁਠੀ ਇਲਾਕੇ 'ਚ ਫੌਜ ਦੇ ਜਵਾਨਾਂ ਨਾਲ ਦਿਵਾਲੀ ਮਨਾਉਣ ਲਈ ਪ੍ਰਧਾਨ ਮੰਤਰੀ ਦੇ ਪਹੁੰਚਣ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ ਪੀਐਮਓ ਵੱਲੋਂ ਇਸ ਸਬੰਧੀ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਗਈ।