ਲਖਨਊ: ਯੂਪੀ ਦੇ ਕੁਸ਼ੀਨਗਰ ਵਿਖੇ ਖੂਹ 'ਚ ਡਿੱਗਣ ਕਾਰਨ 13 ਮੌਤਾਂ ਤੇ ਪ੍ਰਧਾਨ ਮੰਤਰੀ ਨੇ ਦੁੱਖ ਜਤਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿੱਚ ਵਾਪਰਿਆ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਮੈਂ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਵਿੱਚ ਆਪਣੀ ਜਾਨ ਗਵਾਈ ਹੈ। ਇਸ ਦੇ ਨਾਲ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਹਰ ਸੰਭਵ ਮਦਦ ਵਿੱਚ ਸ਼ਾਮਲ ਹੈ।
ਜਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ 'ਚ ਬੁੱਧਵਾਰ ਦੇਰ ਸ਼ਾਮ ਇਕ ਵੱਡਾ ਹਾਦਸਾ ਵਾਪਰ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਵਿਆਹ ਸਮਾਗਮ 'ਚ ਹਲਦੀ ਦੀ ਰਸਮ ਦੌਰਾਨ ਕਈ ਲੜਕੀਆਂ ਅਤੇ ਔਰਤਾਂ ਖੂਹ 'ਚ ਡਿੱਗ ਗਈਆਂ ਸਨ। ਇਨ੍ਹਾਂ 'ਚੋਂ ਲੜਕੀਆਂ ਸਮੇਤ 13 ਦੀ ਮੌਤ ਹੋ ਗਈ। ਮੀਡੀਆ ਰਿਪੋਰਟ ਮੁਤਾਬਕ ਹਲਦੀ ਸਮਾਰੋਹ ਦੌਰਾਨ ਸਾਰੇ ਖੂਹ ਦੇ ਜਾਲ 'ਤੇ ਬੈਠ ਕੇ ਪੂਜਾ ਕਰ ਰਹੇ ਸਨ, ਜਾਲੀ ਟੁੱਟਣ ਕਾਰਨ ਸਾਰੇ ਉਸ 'ਚ ਡਿੱਗ ਗਏ।