ਨਵੀਂ ਦਿੱਲੀ:ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਕਾਰਗਿਲ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਕਾਰਗਿਲ ਪਹੁੰਚ ਗਏ ਹਨ, ਜਿੱਥੇ ਉਹ ਦੇਸ਼ ਦੇ ਬਹਾਦਰ ਸੈਨਿਕਾਂ ਨਾਲ ਦੀਵਾਲੀ ਮਨਾਉਣਗੇ।" ਜ਼ਿਕਰਯੋਗ ਹੈ ਕਿ 2014 'ਚ ਸੱਤਾ 'ਚ ਆਉਣ ਤੋਂ ਬਾਅਦ ਮੋਦੀ ਦੀਵਾਲੀ ਮਨਾਉਣ ਲਈ ਵੱਖ-ਵੱਖ ਫੌਜੀ ਕੇਂਦਰਾਂ ਦਾ ਦੌਰਾ ਕਰ ਰਹੇ ਹਨ।
ਜਿੱਥੇ ਅੱਜ ਪੀਐਮ ਮੋਦੀ ਕਾਰਗਿਲ ਵਿੱਚ ਸੈਨਿਕਾਂ ਨਾਲ ਦੀਵਾਲੀ ਮਨਾਉਣ ਜਾ ਰਹੇ ਹਨ। ਇਸ ਦੇ ਨਾਲ ਹੀ ਭਾਰਤੀ ਫੌਜ ਦੇ ਜਵਾਨ 10,000 ਫੁੱਟ ਦੀ ਉਚਾਈ 'ਤੇ ਕੰਟਰੋਲ ਰੇਖਾ ਦੇ ਨੇੜੇ ਚੌਕਸ ਹਨ। ਜੰਮੂ-ਕਸ਼ਮੀਰ ਦੇ ਪੁੰਛ 'ਚ ਫੌਜ ਦੇ ਜਵਾਨਾਂ ਦੀ ਆਖਰੀ ਫੌਜੀ ਚੌਕੀ 'ਤੇ ਗਸ਼ਤ ਕਰਨ ਦਾ ਵੀਡੀਓ ਸਾਹਮਣੇ ਆਇਆ ਹੈ।