ਪੰਜਾਬ

punjab

ETV Bharat / bharat

PM security breach: ਪੰਜਾਬ ਪੁਲਿਸ ਨੇ ਖੁਫੀਆ ਜਾਣਕਾਰੀਆਂ ਦੀ ਨਹੀਂ ਕੀਤੀ ਪਾਲਣਾ, 'Blue Book Rules' ਨੂੰ ਕੀਤਾ ਅਣਦੇਖਾ - ਪੀਐਮ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਦੀ ਉਲੰਘਣਾ

ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਦੇ ਮੁਤਾਬਿਕ ਪ੍ਰਦਰਸ਼ਨਕਾਰੀਆਂ ਬਾਰੇ ਖੁਫੀਆ ਜਾਣਕਾਰੀ ਹੋਣ ਦੇ ਬਾਵਜੂਦ ਪੰਜਾਬ ਪੁਲਿਸ ਨੇ ‘ਬੱਲੂ ਬੁੱਕ’ ਦੀ ਪਾਲਣਾ ਨਹੀਂ ਕੀਤੀ ਅਤੇ ਪ੍ਰਧਾਨ ਮੰਤਰੀ ਦੀ ਫੇਰੀ ਲਈ ਕੋਈ ਅਚਨਚੇਤ ਰਸਤਾ ਤਿਆਰ ਨਹੀਂ ਕੀਤਾ ਗਿਆ।

ਪੰਜਾਬ ਪੁਲਿਸ ਨੇ ‘ਬੱਲੂ ਬੁੱਕ’ ਦੀ ਪਾਲਣਾ ਨਹੀਂ ਕੀਤੀ
ਪੰਜਾਬ ਪੁਲਿਸ ਨੇ ‘ਬੱਲੂ ਬੁੱਕ’ ਦੀ ਪਾਲਣਾ ਨਹੀਂ ਕੀਤੀ

By

Published : Jan 6, 2022, 9:44 AM IST

Updated : Jan 6, 2022, 10:55 AM IST

ਨਵੀਂ ਦਿੱਲੀ:ਬੁੱਧਵਾਰ ਨੂੰ ਪੀਐਮ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਦੀ ਉਲੰਘਣਾ (PM security breach) ਨੂੰ ਲੈ ਕੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਆਲੋਚਨਾ ਹੋ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਮਾਮਲੇ 'ਤੇ ਸਿਆਸਤ ਵੀ ਭਖਦੀ ਜਾ ਰਹੀ ਹੈ। ਕਾਂਗਰਸ ਅਤੇ ਭਾਜਪਾ ਵਿਚਾਲੇ ਸ਼ਬਦੀ ਜੰਗ ਚਲ ਰਹੀ ਹੈ। ਇਸ ਦੌਰਾਨ ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਦੀ ਮੰਨੀਏ ਤਾਂ ਇਸ ਪੂਰੇ ਮਾਮਲੇ ਵਿੱਚ ਪੰਜਾਬ ਪੁਲਿਸ ਸਵਾਲਾਂ ਦੇ ਘੇਰੇ ਵਿੱਚ ਹੈ।

ਏਐਨਆਈ ਨਿਊਜ਼ ਏਜੰਸੀ ਨੇ ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਪ੍ਰਦਰਸ਼ਨਕਾਰੀਆਂ ਬਾਰੇ ਖੁਫੀਆ ਜਾਣਕਾਰੀ ਹੋਣ ਦੇ ਬਾਵਜੂਦ (punjab police didn't follow intelligence inputs) , ਪੰਜਾਬ ਪੁਲਿਸ ਨੇ 'ਬਲੂ ਬੁੱਕ' ਨਿਯਮਾਂ ਦੀ ਪਾਲਣਾ (punjab police ignored blue book rules) ਨਹੀਂ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਦੇ ਦੌਰੇ ਲਈ ਕੋਈ ਅਚਨਚੇਤ ਰਸਤਾ (contingency route) ਤਿਆਰ ਨਹੀਂ ਕੀਤਾ ਗਿਆ ਸੀ।

ਕਾਬਿਲੇਗੌਰ ਹੈ ਕਿ ਵਿਸ਼ੇਸ਼ ਸੁਰੱਖਿਆ ਸਮੂਹ ਯਾਨੀ ਐਸਪੀਜੀ ਦੀ ਬਲੂ ਬੁੱਕ (Blue Book) ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ (PM Modi Security) ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਂ ਗਾਈਡਲਾਈਨ ਹੁੰਦੀ ਹੈ। ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ "ਬਲੂ ਬੁੱਕ ਦੇ ਮੁਤਾਬਿਕ ਸੂਬੇ ਦੀ ਪੁਲਿਸ ਨੂੰ ਕਿਸੇ ਵੀ ਪ੍ਰਤੀਕੂਲ ਸਥਿਤੀ ਵਿੱਚ ਸੁਰੱਖਿਆ ਲਈ ਇੱਕ ਅਚਨਚੇਤ ਰਸਤਾ ਤਿਆਰ ਕਰਨਾ ਹੋਵੇਗਾ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ (PM Modi Security Lapse) ਵੀ ਅਜਿਹੀ ਹੀ ਸਥਿਤੀ ਸੀ।

ਅਧਿਕਾਰੀ ਅਨੁਸਾਰ ਆਈਬੀ ਅਧਿਕਾਰੀ (Intelligence Bureau) ਪੰਜਾਬ ਪੁਲਿਸ ਦੇ ਸੰਪਰਕ ਵਿੱਚ ਸਨ ਅਤੇ ਪ੍ਰਦਰਸ਼ਨਕਾਰੀਆਂ ਬਾਰੇ ਚੌਕਸ ਸੀ। ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਵੀਵੀਆਈਪੀ ਯਾਨੀ ਪ੍ਰਧਾਨ ਮੰਤਰੀ ਦੀ ਪੂਰੀ ਸੁਰੱਖਿਆ ਦਾ ਭਰੋਸਾ ਦਿੱਤਾ ਸੀ। ਐੱਸਪੀਜੀ ਕਰਮਚਾਰੀ ਪ੍ਰਧਾਨ ਮੰਤਰੀ ਦੇ ਨੇੜੇ ਰਹਿੰਦੇ ਹਨ, ਜਦਕਿ ਬਾਕੀ ਸੁਰੱਖਿਆ ਪ੍ਰਬੰਧ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਹਨ। ਜਦਕਿ ਰਾਜ ਦੀ ਪੁਲਿਸ ਕਿਸੇ ਵੀ ਅਚਨਚੇਤ ਘਟਨਾਕ੍ਰਮ ਜਾਂ ਤਬਦੀਲੀਆਂ ਬਾਰੇ ਐਸਪੀਜੀ ਨੂੰ ਅਪਡੇਟ ਕਰਦੀ ਹੈ ਅਤੇ ਫਿਰ ਉਸੇ ਅਧਾਰ 'ਤੇ ਵੀਆਈਪੀਜ਼ ਜਾਂ ਹੋਰ ਯੋਜਨਾਵਾਂ ਦੀ ਆਵਾਜਾਈ ਵਿੱਚ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ।

ਸਾਲ 2021 ਵਿੱਚ, ਪਾਕਿਸਤਾਨ-ਪੰਜਾਬ ਸਰਹੱਦ 'ਤੇ ਲਗਭਗ 150 ਡਰੋਨ ਦੇਖੇ ਗਏ ਸੀ, ਜਿਨ੍ਹਾਂ ਵਿੱਚ ਬਹੁਤ ਸਾਰੇ ਟਿਫਿਨ ਬੰਬ, ਗ੍ਰਨੇਡ, ਪਿਸਤੌਲ ਅਤੇ ਨਕਦੀ ਵੀ ਸੀ।

ਅਧਿਕਾਰੀ ਮੁਤਾਬਕ ਗ੍ਰਹਿ ਮੰਤਰਾਲੇ ਦੀ ਟੀਮ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਤਾਇਨਾਤੀ ਦੇ ਵੇਰਵੇ ਮੰਗ ਰਹੀ ਹੈ। ਜਿਸ ਵਿਚ ਛੱਤਾਂ 'ਤੇ ਤਾਇਨਾਤੀ ਤੋਂ ਲੈ ਕੇ ਪੁਲਿਸ ਨਾਕਿਆਂ, ਬੈਰੀਕੇਡਾਂ ਅਤੇ ਹੋਰ ਸੁਰੱਖਿਆ ਉਪਾਵਾਂ ਦੀ ਜਾਣਕਾਰੀ ਸ਼ਾਮਲ ਹੈ। ਉਨ੍ਹਾਂ ਕਿਹਾ, ''ਸੁਰੱਖਿਆ ਵਿਚ ਕਮੀਆਂ ਬਾਰੇ ਖੁਫੀਆ ਏਜੰਸੀਆਂ ਤੋਂ ਰਿਪੋਰਟਾਂ ਮੰਗੀਆਂ ਗਈਆਂ ਹਨ।

ਮੰਗਲਵਾਰ, 4 ਨਵੰਬਰ ਨੂੰ ਪੰਜਾਬ ਪੁਲਿਸ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਭਾਰਤ-ਪਾਕਿ ਸਰਹੱਦ ਨੇੜੇ ਇੱਕ ਖੇਤ ਵਿੱਚੋਂ ਵਿਸਫੋਟਕਾਂ ਨਾਲ ਭਰਿਆ ਇੱਕ ਟਿਫਿਨ ਬਾਕਸ ਬਰਾਮਦ ਕੀਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ 42,750 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਫਿਰੋਜ਼ਪੁਰ ਆਉਣ ਵਾਲੇ ਸੀ।

ਗ੍ਰਹਿ ਮੰਤਰਾਲੇ ਨੇ ‘ਸੁਰੱਖਿਆ ਵਿੱਚ ਗੰਭੀਰ ਕਮੀਆਂ’ ਦਾ ਨੋਟਿਸ ਲਿਆ ਹੈ ਅਤੇ ਪੰਜਾਬ ਸਰਕਾਰ ਤੋਂ ਇਸ ਬਾਰੇ ਵਿਸਥਾਰਤ ਰਿਪੋਰਟ ਮੰਗੀ ਹੈ। ਸੂਬਾ ਸਰਕਾਰ ਨੂੰ ਵੀ ਇਸ ਕੁਤਾਹੀ ਦੀ ਜ਼ਿੰਮੇਵਾਰੀ ਤੈਅ ਕਰਕੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਗ੍ਰਹਿ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਕਿ ਪੀਐੱਮ ਮੋਦੀ ਬੁੱਧਵਾਰ ਸਵੇਰੇ ਬਠਿੰਡਾ ਪੁੱਜੇ, ਜਿੱਥੋਂ ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ 'ਤੇ ਜਾਣਾ ਸੀ। ਮੀਂਹ ਅਤੇ ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਨੇ ਮੌਸਮ ਸਾਫ਼ ਹੋਣ ਲਈ ਲਗਭਗ 20 ਮਿੰਟ ਉਡੀਕ ਕੀਤੀ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਜਦੋਂ ਮੌਸਮ ਵਿੱਚ ਸੁਧਾਰ ਨਹੀਂ ਹੋਇਆ ਤਾਂ ਇਹ ਫੈਸਲਾ ਕੀਤਾ ਗਿਆ ਕਿ ਉਹ ਸੜਕ ਰਾਹੀਂ ਰਾਸ਼ਟਰੀ ਸ਼ਹੀਦ ਸਮਾਰਕ ਤੱਕ ਜਾਣਗੇ, ਜਿਸ ਵਿੱਚ ਦੋ ਘੰਟੇ ਤੋਂ ਵੱਧ ਸਮਾਂ ਲੱਗੇਗਾ। ਡੀਜੀਪੀ ਪੰਜਾਬ ਪੁਲਿਸ ਵੱਲੋਂ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਸੜਕ ਰਾਹੀਂ ਯਾਤਰਾ ਲਈ ਰਵਾਨਾ ਹੋਏ। ਜਦੋਂ ਪ੍ਰਧਾਨ ਮੰਤਰੀ ਦਾ ਕਾਫਲਾ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ਤੋਂ ਕਰੀਬ 30 ਕਿਲੋਮੀਟਰ ਦੂਰ ਇਕ ਫਲਾਈਓਵਰ 'ਤੇ ਪਹੁੰਚਿਆ ਤਾਂ ਪਤਾ ਲੱਗਾ ਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਦਿੱਤਾ ਸੀ। ਜਿਸ ਕਾਰਨ ਪ੍ਰਧਾਨ ਮੰਤਰੀ 15 ਤੋਂ 20 ਮਿੰਟ ਤੱਕ ਫਲਾਈਓਵਰ 'ਤੇ ਫਸੇ ਰਹੇ।

ਬਿਆਨ ਦੇ ਅਨੁਸਾਰ, "ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇੱਕ ਵੱਡੀ ਕਮੀ ਸੀ। ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਅਤੇ ਯਾਤਰਾ ਦੀ ਯੋਜਨਾ ਦੀ ਜਾਣਕਾਰੀ ਪੰਜਾਬ ਸਰਕਾਰ ਨੂੰ ਬਹੁਤ ਪਹਿਲਾਂ ਦਿੱਤੀ ਗਈ ਸੀ। ਪ੍ਰਕਿਰਿਆ ਦੇ ਅਨੁਸਾਰ, ਉਨ੍ਹਾਂ ਨੂੰ ਸੁਰੱਖਿਆ ਦੇ ਨਾਲ-ਨਾਲ ਇੱਕ ਸੰਕਟਕਾਲੀਨ ਯੋਜਨਾ ਵੀ ਦਿੱਤੀ ਗਈ ਸੀ।

"ਹਾਲਤ ਦੀ ਯੋਜਨਾ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਨੂੰ ਸੜਕ ਦੁਆਰਾ ਕਿਸੇ ਵੀ ਆਵਾਜਾਈ ਨੂੰ ਸੁਰੱਖਿਅਤ ਕਰਨ ਲਈ ਵਾਧੂ ਸੁਰੱਖਿਆ ਤਾਇਨਾਤ ਕਰਨੀ ਪਈ, ਜੋ ਕਿ ਤਾਇਨਾਤ ਨਹੀਂ ਕੀਤੀ ਗਈ ਸੀ। ਇਸ ਸੁਰੱਖਿਆ ਕੁਤਾਹੀ ਤੋਂ ਬਾਅਦ, ਬਠਿੰਡਾ ਹਵਾਈ ਅੱਡੇ 'ਤੇ ਵਾਪਸ ਜਾਣ ਦਾ ਫੈਸਲਾ ਕੀਤਾ ਗਿਆ ਸੀ"।

ਇਹ ਵੀ ਪੜੋ:pm modi security breach: ਅਮਰਿੰਦਰ ਨੇ CM ਚਰਨਜੀਤ ਸਿੰਘ ਚੰਨੀ ਦਾ ਮੰਗਿਆ ਅਸਤੀਫਾ

Last Updated : Jan 6, 2022, 10:55 AM IST

ABOUT THE AUTHOR

...view details