ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ 75 ਵੇਂ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਅੱਜ ਲਾਲ ਕਿੱਲ੍ਹੇ ਦੀ ਕੰਧ 'ਤੇ ਤਿਰੰਗਾ ਲਹਿਰਾਉਣਗੇ ਅਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਦੌਰਾਨ, ਭਾਰਤੀ ਹਵਾਈ ਫੌਜ ਦੇ ਦੋ ਐਮਆਈ -171 ਵੀ ਹੈਲੀਕਾਪਟਰ ਪਹਿਲੀ ਵਾਰ ਸਮਾਗਮ ਸਥਲ 'ਤੇ ਫੁੱਲਾਂ ਦੀ ਵਰਖਾ ਕਰਨਗੇ।
ਆਜ਼ਾਦੀ ਦਿਹਾੜਾ : ਲਾਲ ਕਿੱਲ੍ਹੇ 'ਤੇ ਤਿਰੰਗਾ ਲਹਿਰਾਉਣਗੇ ਪੀਐਮ ਮੋਦੀ, ਹੈਲੀਕਾਪਟਰ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ
ਦੇਸ਼ ਦੇ 75 ਵੇਂ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੱਜ ਲਾਲ ਕਿਲ੍ਹੇ ਦੇ 'ਤੇ ਤਿਰੰਗਾ ਲਹਿਰਾਉਣਗੇ ਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪਹਿਲੀ ਵਾਰ ਹੋਵੇਗਾ ਜਦੋਂ ਭਾਰਤੀ ਹਵਾਈ ਫੌਜ ਦੇ ਦੋ ਹੈਲੀਕਾਪਟਰ ਮੈਦਾਨ 'ਤੇ ਫੁੱਲਾਂ ਦੀ ਵਰਖਾ ਕਰਨਗੇ।
ਰੱਖਿਆ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ 32 ਓਲੰਪਿਕ ਤਮਗਾ ਜੇਤੂ ਅਤੇ ਭਾਰਤੀ ਖੇਡ ਅਥਾਰਟੀ (ਸਾਈ) ਦੇ ਦੋ ਅਧਿਕਾਰੀਆਂ ਨੂੰ ਲਾਲ ਕਿਲ੍ਹੇ ਵਿੱਚ ਆਯੋਜਿਤ ਸਮਾਰੋਹ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਭਾਰਤ ਦੇ ਪਹਿਲੀ ਵਾਰ ਸੋਨ ਤਮਗਾ ਜੇਤੂ ਅਤੇ ਫੌਜ ਦੇ ਸੂਬੇਦਾਰ ਨੀਰਜ ਚੋਪੜਾ ਸਣੇ 32 ਓਲੰਪਿਕ ਜੇਤੂਆਂ ਨੂੰ ਸੱਦਾ ਦਿੱਤਾ ਗਿਆ ਹੈ।
ਲਗਭਗ 240 ਓਲੰਪੀਅਨ, ਸਾਈ ਅਤੇ ਸਪੋਰਟਸ ਫੈਡਰੇਸ਼ਨ ਦੇ ਸਹਾਇਕ ਸਟਾਫ ਅਤੇ ਅਧਿਕਾਰੀਆਂ ਨੂੰ ਵੀ ਸਮਾਗਮ ਸਥਾਨ ਦੇ ਸਾਹਮਣੇ ਗਿਆਨ ਪੱਥ ਦਾ ਮਾਣ ਵਧਾਉਣ ਲਈ ਸੱਦਾ ਦਿੱਤਾ ਗਿਆ ਹੈ। ਟੋਕੀਓ ਓਲੰਪਿਕਸ ਵਿੱਚ, ਭਾਰਤ ਨੇ ਓਲੰਪਿਕ ਵਿੱਚ ਆਪਣਾ ਸਰਬੋਤਮ ਪ੍ਰਦਰਸ਼ਨ ਕਰਦੇ ਹੋਏ, ਇੱਕ ਸੋਨੇ, ਦੋ ਚਾਂਦੀ ਅਤੇ ਚਾਰ ਕਾਂਸੀ ਦੇ ਤਮਗਿਆਂ ਸਮੇਤ ਕੁੱਲ ਸੱਤ ਤਗਮੇ ਜਿੱਤੇ।