ਸ਼੍ਰੀਨਗਰ: ਜੰਮੂ-ਕਸ਼ਮੀਰ ਪੁਲਿਸ ਦੇ ਇਕ ਪੁਲਸ ਸਬ-ਇੰਸਪੈਕਟਰ ਦੀ ਲਾਸ਼ ਝੋਨੇ ਦੇ ਖੇਤ 'ਚ ਪਈ ਮਿਲੀ। ਐਸਆਈ ਦਾ ਕਤਲ ਕਰ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਲਾਸ਼ ਨੂੰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਐੱਸਆਈ ਨੂੰ ਅਗਵਾ ਕਰਕੇ ਕਿਸੇ ਸੁੰਨਸਾਨ ਜਗ੍ਹਾ 'ਤੇ ਲਿਜਾਇਆ ਗਿਆ ਸੀ, ਫਿਰ ਗੋਲੀ ਮਾਰ ਕੇ ਲਾਸ਼ ਨੂੰ ਸੁੱਟ ਦਿੱਤਾ ਗਿਆ ਸੀ। ਫਿਲਹਾਲ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਹੈ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਮ੍ਰਿਤਕ ਐਸਆਈ ਦੀ ਪਛਾਣ ਫਾਰੂਕ ਅਹਿਮਦ ਮੀਰ ਪੁੱਤਰ ਗਨੀ ਮੀਰ ਵਾਸੀ ਸੰਬੂਰਾ ਪੰਪੋਰ ਵਜੋਂ ਹੋਈ ਹੈ।