ਨਵੀਂ ਦਿੱਲੀ: ਦਿੱਲੀ ਯੂਨੀਵਰਸਿਟੀ ਦੇ ਹਿੰਦੂ ਕਾਲਜ ਦੇ ਪ੍ਰੋਫੈਸਰ ਰਤਨ ਲਾਲ ਖ਼ਿਲਾਫ਼ ਸਮਾਜਿਕ ਭਾਵਨਾਵਾਂ ਭੜਕਾਉਣ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਮੌਰੀਸ ਨਗਰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ਦਰਜ ਕਰਵਾਉਣ ਵਾਲੇ ਵਿਅਕਤੀ ਦਾ ਨਾਂ ਦਿਨੇਸ਼ ਕੁਮਾਰ ਕਥੇਰੀਆ ਦੱਸਿਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਭਾਜਪਾ ਆਗੂ ਜਸਪ੍ਰੀਤ ਸਿੰਘ ਮੱਤਾ ਨੇ ਵੀ ਡੀਯੂ ਦੇ ਵਾਈਸ ਚਾਂਸਲਰ, ਹਿੰਦੂ ਕਾਲਜ ਦੇ ਪ੍ਰਿੰਸੀਪਲ, ਭਾਰਤ ਦੇ ਰਾਸ਼ਟਰਪਤੀ, ਐਚਆਰਡੀ ਮੰਤਰਾਲੇ ਅਤੇ ਯੂਜੀਸੀ ਵਿੱਚ ਸ਼ਿਕਾਇਤ ਦੇਖਦਿਆਂ ਦੋਸ਼ੀ ਪ੍ਰੋਫੈਸਰ ਰਤਨ ਲਾਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੀ ਮੰਗ ਕੀਤੀ ਹੈ।
ਇਸ ਦੇ ਨਾਲ ਹੀ ਪ੍ਰੋਫੈਸਰ ਰਤਨ ਲਾਲ ਨੂੰ ਗ੍ਰਿਫਤਾਰ ਕਰਨ ਦੀ ਮੰਗ ਵੀ ਕੀਤੀ ਗਈ। ਸਾਈਬਰ ਪੁਲਿਸ ਸਟੇਸ਼ਨ ਦੀ ਟੀਮ ਨੇ ਇਸ ਮਾਮਲੇ 'ਚ ਦੋਸ਼ੀ ਪ੍ਰੋਫੈਸਰ ਡਾਕਟਰ ਰਤਨ ਲਾਲ ਨੂੰ ਗ੍ਰਿਫਤਾਰ ਕਰ ਲਿਆ ਹੈ।