ਨਵੀਂ ਦਿੱਲੀ:ਦਿੱਲੀ ਵਾਲੇ ਪਾਸੇ ਟਿਕਰੀ ਬਾਰਡਰ 'ਤੇ ਲਗਾਏ ਗਏ ਨਾਕੇਬੰਦੀਆਂ ਨੂੰ ਹਟਾਉਣ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਇਸ ਖੇਤਰ ਵਿੱਚ ਕਿਸਾਨਾਂ ਵੱਲੋਂ ਆਪਣਾ ਵਿਰੋਧ ਸ਼ੁਰੂ ਕੀਤੇ ਜਾਣ ਤੋਂ ਬਾਅਦ ਹੁਣ ਤਕਰੀਬਨ ਇੱਕ ਸਾਲ ਤੋਂ ਸਰਹੱਦ ਬੰਦ ਹੈ।
ਸਰਕਾਰ ਦੇ ਸਮਰਥਕਾਂ ਨੇ ਪ੍ਰਦਰਸ਼ਨ ਲਈ ਕਿਸਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਸੀ ਕਿ ਇਸ ਦੇ ਨਾਲ ਹਜ਼ਾਰਾਂ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈੈ। ਪਿਛਲੇ ਹਫ਼ਤੇ, ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਅੰਦੋਲਨ ਕਰਨ ਦਾ ਅਧਿਕਾਰ ਹੈ ਪਰ ਉਹ ਅਣਮਿੱਥੇ ਸਮੇਂ ਲਈ ਸੜਕਾਂ ਨੂੰ ਨਹੀਂ ਰੋਕ ਸਕਦੇ। ਹਾਲਾਂਕਿ ਕਿਸਾਨਾਂ ਨੇ ਅਦਾਲਤ ਨੂੰ ਦੱਸਿਆ ਹੈ ਕਿ ਪੁਲਿਸ ਨੇ ਹੀ ਬੈਰੀਕੇਡ ਲਗਾਏ ਸਨ।